ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਸਰਕਾਰ ਵੱਲੋਂ ਉਜਰਤਾਂ ਵਿੱਚ ਵਾਧਾ

06:29 AM Sep 26, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਅਹੁਦਾ ਸੰਭਾਲਣ ਤੋਂ ਦੋ ਦਿਨ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਗ਼ੈਰ-ਹੁਨਰਮੰਦ ਮਜ਼ਦੂਰਾਂ ਲਈ 18,066 ਰੁਪਏ, ਅਰਧ-ਹੁਨਰਮੰਦਾਂ ਲਈ 19,929 ਰੁਪਏ ਅਤੇ ਹੁਨਰਮੰਦ ਕਾਮਿਆਂ ਲਈ 21,917 ਰੁਪਏ ਘੱਟੋ-ਘੱਟ ਉਜਰਤ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਬਿਜਲੀ, ਪਾਣੀ, ਸਕੂਲਾਂ ਅਤੇ ਹਸਪਤਾਲਾਂ ਦੀਆਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਦਿੱਲੀ ਸਰਕਾਰ ਨੇ ਸਭ ਤੋਂ ਵੱਧ ਉਜਰਤਾਂ ਦੇਣ ਦਾ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਕਿਹਾ, ‘ਜੇ ਤੁਸੀਂ ਦੇਸ਼ ਵਿੱਚ ਦਿੱਤੀਆਂ ਜਾ ਰਹੀਆਂ ਘੱਟੋ-ਘੱਟ ਉਜਰਤਾਂ ’ਤੇ ਨਜ਼ਰ ਮਾਰੋ ਤਾਂ ਤੁਸੀਂ ਦੇਖੋਂਗੇ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਸਭ ਤੋਂ ਵੱਧ ਉਜਰਤਾਂ ਦਿੱਤੀਆਂ ਹਨ।’

Advertisement
Advertisement