ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਜ਼ਿਲ੍ਹੇ ਵਿੱਚ 19 ਪੋਲਿੰਗ ਸਟੇਸ਼ਨ ਵਧਾਏ; ਇਮਾਰਤਾਂ ਵੀ ਬਦਲੀਆਂ

10:22 AM Sep 20, 2024 IST
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚਰਚਾ ਕਰਦੇ ਹੋਏ ਏਡੀਸੀ ਵਿਰਾਜ ਐੱਸ ਤਿੜਕੇ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸਨੇਲਾਈਜ਼ੇਸ਼ਨ ਸਬੰਧੀ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐੱਸ ਤਿੜਕੇ ਨੇ ਅੱਜ ਸਮੂਹ ਮਾਨਤਾ ਪ੍ਰਾਪਤ ਸਿਆਸੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ’ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ। ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਸੱਤ, ਖਰੜ ਵਿੱਚ 9 ਅਤੇ ਡੇਰਾਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਇਨ੍ਹਾਂ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵੀ ਬਦਲੀਆਂ ਗਈਆਂ ਹਨ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਵੇਂ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਅਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ। ਉਨ੍ਹਾਂ ਨੇ ਵੱਖ-ਵੱਖ ਸਿਆਸੀ ਆਗੂਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ਼ ਅਗਲੇ ਦੋ ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਵੀ ਕਿਹਾ ਹੈ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ’ਤੇ ਆਪੋ-ਆਪਣਾ ਬੀਐੱਲਓ ਲਗਾਉਣ ਲਈ ਵੀ ਕਿਹਾ ਗਿਆ ਹੈ। ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਅਤੇ ਵੋਟਰ ਹੈਲਪਲਾਈਨ ਐਪ ’ਤੇ ਭਰਿਆ ਜਾ ਸਕਦਾ ਹੈ।

Advertisement

Advertisement