ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਕਿੜ ਕਾਰਨ ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ’ਚ ਵਾਧਾ ਕੀਤਾ: ਹਵਾਰਾ ਕਮੇਟੀ

08:15 AM Jun 21, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜੂਨ
ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦਰਜ ਐੱਨਐੱਸਏ ਦੀ ਮਿਆਦ ਸਿਆਸੀ ਕਿੜ ਕਾਰਨ ਵਧਾਈ ਹੈ। ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਭਾਰਤ ਦੀ ਸੰਵਿਧਾਨਿਕ ਪ੍ਰਕਿਰਿਆ ਰਾਹੀਂ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਿੱਤ ਪ੍ਰਾਪਤ ਕਰ ਕੇ ਸਹੁੰ ਚੁੱਕਣ ਦਾ ਕਾਨੂੰਨੀ ਹੱਕ ਸੰਵਿਧਾਨ ਦੀ ਧਾਰਾ 99 ਹੇਠ ਹਾਸਲ ਕੀਤਾ ਹੈ ਪਰ ਪੰਜਾਬ ਦੀ ਸਰਕਾਰ ਉਸ ਕੋਲੋਂ ਇਹ ਹੱਕ ਖੋਹਣਾ ਚਾਹੁੰਦੀ ਹੈ, ਜੋ ਕਿ ਹਲਕੇ ਦੇ ਵੋਟਰਾਂ ਨਾਲ ਧੱਕੇਸ਼ਾਹੀ ਅਤੇ ਵਿਸ਼ਵਾਸਘਾਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ।

Advertisement

Advertisement