ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰਦਾਸ ਸਮਾਗਮ ਵਿੱਚ ਸੰਗਤ ਵੱਲੋਂ ਵਧ ਚੜ੍ਹ ਕੇ ਸ਼ਮੂਲੀਅਤ

11:08 AM Oct 26, 2024 IST
ਭਾਈ ਅਨੰਤਵੀਰ ਸਿੰਘ ਯੂਕੇ ਦੇ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਅਕਤੂਬਰ
ਸੰਸਥਾ ਅੰਮ੍ਰਿਤ ਸਾਗਰ ਵੱਲੋਂ ਅਰਦਾਸ ਸਮਾਗਮ ਕਰਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਓਂਕਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਤੇ ਭਾਈ ਆਨੰਤਵੀਰ ਸਿੰਘ ਐੱਲਏ ਨੇ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਅਤੇ ਕਰਨਪ੍ਰੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਆਪਣੇ ਪੁਰਖਿਆਂ ਗੁਰਪੁਰਵਾਸੀ ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਤੇ ਮੋਹਿੰਦਰਪਾਲ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਸਮਾਗਮ ਸਮੁੱਚੀ ਸੰਗਤ ਲਈ ਪ੍ਰੇਣਾ ਸਰੋਤ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਹਰਪਾਲ ਸਿੰਘ ਖਾਲਸਾ, ਮਨਿੰਦਰ ਸਿੰਘ ਆਹੂਜਾ ਅਤੇ ਭੁਪਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ।

Advertisement

Advertisement