For the best experience, open
https://m.punjabitribuneonline.com
on your mobile browser.
Advertisement

ਬੰਗਾਲ ’ਚ ਜੁਡੀਸ਼ਲ ਅਫ਼ਸਰਾਂ ਦੇ ਘਰਾਂ ਦੀ ਸੁਰੱਖਿਆ ਵਧਾਈ

07:49 AM Sep 12, 2024 IST
ਬੰਗਾਲ ’ਚ ਜੁਡੀਸ਼ਲ ਅਫ਼ਸਰਾਂ ਦੇ ਘਰਾਂ ਦੀ ਸੁਰੱਖਿਆ ਵਧਾਈ
Advertisement

ਕੋਲਕਾਤਾ, 11 ਸਤੰਬਰ
ਪੱਛਮੀ ਬੰਗਾਲ ਦੇ ਡਾਇਮੰਡ ਹਾਰਬਰ ਸਬ ਡਿਵੀਜ਼ਨਲ ਅਦਾਲਤ ਦੇ ਸੀਨੀਅਰ ਜੁਡੀਸ਼ਲ ਅਫ਼ਸਰਾਂ ਨੇ ਆਪਣੀ ਸੁਰੱਖਿਆ ’ਤੇ ਚਿੰਤਾ ਜਤਾਈ, ਜਿਸ ਮਗਰੋਂ ਉਨ੍ਹਾਂ ਦੇ ਰਿਹਾਇਸ਼ੀ ਇਲਾਕੇ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਐਤਵਾਰ ਰਾਤ ਉਨ੍ਹਾਂ ਦੇ ਘਰਾਂ ਦੇ ਬਾਹਰ ਇਕ ਵਿਅਕਤੀ ਘੁੰਮ ਰਿਹਾ ਸੀ ਅਤੇ ਉਹ ਬਿਜਲੀ ਸਪਲਾਈ ਬੰਦ ਕਰਨ ਦੇ ਚੱਕਰ ’ਚ ਸੀ। ਇਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਜੁਡੀਸ਼ਲ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਰਿਹਾਇਸ਼ੀ ਕੰਪਲੈਕਸ ’ਚ ਜਵਾਨਾਂ ਦੀ ਗਿਣਤੀ ਵਧਾ ਦਿੱਤੀ ਹੈ। ਪੁਲੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement