ਰੋਡਵੇਜ਼ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਦਾ ਭੱਤਾ ਵਧਾਇਆ
06:42 AM Oct 30, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਕਤੂਬਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਕੀਤੀਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਯੂਨੀਅਨ ਆਗੂਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ ’ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰਾਤ ਦੇ ਠਹਿਰਾਅ ਲਈ ਹੁਣ 50 ਦੀ ਥਾਂ 85 ਰੁਪਏ ਮਿਲਣਗੇ।
Advertisement
Advertisement