ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਰਮਿਕ ਸਥਾਨ ’ਚ ਬੱਚੇ ਨਾਲ ਬਦਫੈਲੀ; ਕੇਸ ਦਰਜ

06:54 AM Oct 10, 2024 IST

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 9 ਅਕਤੂਬਰ
ਪੁਲੀਸ ਥਾਣਾ ਸ਼ਹਿਰੀ ਜਗਰਾਉਂ ਦੀ ਪੁਲੀਸ ਨੇ ਇੱਕ ਅੱਠ ਸਾਲਾ ਬੱਚੇ ਨਾਲ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਕੁਕਰਮ ਕਰਨ ਦੇ ਦੋਸ਼ ਹੇਠ ਇੱਕ ਧਾਰਮਿਕ ਅਸਥਾਨ ’ਚ ਰਹਿਣ ਵਾਲੇ ਇੱਕ ਕਥਿਤ ਬਾਬੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਕੋਲ ਮਾਪਿਆਂ ਨਾਲ ਪੁੱਜੇ ਬੱਚੇ ਨੇ ਦੱਸਿਆ ਕਿ ਉਹ ਛੋਟੇ ਹੁੰਦੇ ਪੜ੍ਹਨੋਂ ਹਟ ਜਾਣ ਮਗਰੋਂ ਇਸ ਅਸਥਾਨ ’ਤੇ ਰਹਿਣ ਲੱਗ ਗਿਆ ਸੀ। ਉਸ ਨੇ ਦੋਸ਼ ਲਾਇਆ ਕਿ ਇੱਥੇ ਰਹਿੰਦੇ ਬਾਬਾ ਜੱਸੀ (ਜਿਸ ਦਾ ਪਿੰਡ ਕਾਉਂਕੇ ਕਲਾਂ ਹੈ), ਨੇ ਪ੍ਰਸ਼ਾਦ ਦਾ ਲਾਲਚ ਦੇ ਕੇ ਆਪਣੇ ਕਮਰੇ ਵਿੱਚ ਬੁਲਾਇਆ ਅਤੇ ਉਸ ਨਾਲ ਬਦਫੈਲੀ ਕੀਤੀ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਇਸ ਦੀ ਵੀਡੀਓ ਵੀ ਬਣਾ ਲਈ ਤੇ ਡਰਾ-ਧਮਕਾ ਕੇ ਉਸ ਨਾਲ ਤਿੰਨ ਸਾਲਾਂ ਤੱਕ ਬਦਫੈਲੀ ਕਰਦਾ ਰਿਹਾ।
ਇਸ ਦੌਰਾਨ ਕੁੱਝ ਦਿਨ ਪਹਿਲਾਂ ਬੱਚੇ ਨੇ ਕਥਿਤ ਦੋਸ਼ੀ ਦੀਆਂ ਹਰਕਤਾਂ ਬਾਰੇ ਆਪਣੀ ਮਾਂ ਨੂੰ ਦੱਸਿਆ ਜਿਸ ਨੇ ਬੱਚੇ ਨੂੰ ਨਾਲ ਲੈ ਕੇ ਪੁਲੀਸ ਕੋਲ ਸ਼ਿਕਾਇਤ ਕੀਤੀ। ਪੁਲੀਸ ਨੇ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਬਾਬਾ ਜੱਸੀ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਮੈਹਰੋਂ ਨੇ ਪੁਲੀਸ ਕਪਤਾਨ ਨੂੰ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

Advertisement

ਪੁਲੀਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ

ਪੁਲੀਸ ਅਧਿਕਾਰੀਆਂ ਨੇ ਬੱਚੇ ਨਾਲ ਬਦਫੈਲੀ ਕਰਨ ਵਾਲੇ ਮੁਲਜ਼ਮ ਜੱਸੀ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕੀਤੀ ਹੈ। ਸਬ-ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਮੁੱਢਲੀ ਪੁੱਛ-ਗਿੱਛ ’ਚ ਪਤਾ ਲੱਗਾ ਕਿ ਮੁਲਜ਼ਮ ਜੱਸੀ ਕੀਰਤਨ ਦੀ ਡਿਊਟੀ ਕਰਦਾ ਸੀ। ਪੁਲੀਸ ਨੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਅਦਾਲਤੀ ਚਾਰਾਜੋਈ ਕਰਨ ਲਈ ਕਾਗਜ਼ੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement
Advertisement