ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸ਼ਲੀਲ ਹਰਕਤ ਮਾਮਲਾ: ਮਹਿਲਾ ਕਮਿਸ਼ਨ ਵੱਲੋਂ ਐੱਸਐੱਚਓ ਤਲਬ

08:20 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 26 ਜੂਨ

ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਨੇ ਦਿੱਲੀ ਵਿੱਚ ਪੇਇੰਗ ਗੈਸਟ (ਪੀਜੀ) ਵਜੋਂ ਰਹਿ ਰਹੀ ਇੱਕ ਮਹਿਲਾ ਵੱਲੋਂ ਦਰਜ ਕਰਵਾਈ ਗਈ ਅਸ਼ਲੀਲ ਹਰਕਤ ਦੀ ਸ਼ਿਕਾਇਤ ਸਬੰਧੀ ਸਿਟੀ ਪੁਲੀਸ ਨੂੰ ਕਾਰਵਾਈ ਦੀ ਰਿਪੋਰਟ ਦਰਜ ਕਰਨ ਲਈ ਕਿਹਾ ਹੈ। ਡੀਸੀਡਬਲਿਊ ਨੂੰ ਸ਼ਿਕਾਇਤ ਮਿਲੀ ਸੀ ਕਿ 12 ਜੂਨ ਦੀ ਅੱਧੀ ਰਾਤ ਨੂੰ ਜਦੋਂ ਉੱਤਰੀ ਦਿੱਲੀ ਦੇ ਇੱਕ ਪੀਜੀ ਵਿੱਚ ਰਹਿਣ ਵਾਲੀ ਇੱਕ ਔਰਤ ਆਪਣੇ ਦੋਸਤਾਂ ਨਾਲ ਬਾਲਕੋਨੀ ਵਿੱਚ ਖੜ੍ਹੀ ਸੀ ਤਾਂ ਰਿਹਾਇਸ਼ ਦੇ ਬਾਹਰ ਇੱਕ ਨੌਜਵਾਨ ਨੇ ਉਸ ਨੂੰ ਘੂਰਦਿਆਂ ਅਸ਼ਲੀਲ ਹਰਕਤ ਕੀਤੀ ਸੀ। ਇਸ ਸਬੰਧੀ ਦਿੱਲੀ ਪੁਲੀਸ ਨੂੰ 19 ਜੂਨ ਨੂੰ ਨੋਟਿਸ ਭੇਜ ਕੇ ਇਸ ਮਾਮਲੇ ‘ਚ ਕਾਰਵਾਈ ਰਿਪੋਰਟ (ਏਟੀਆਰ) ਮੰਗੀ ਗਈ ਸੀ। ਹਾਲਾਂਕਿ ਦਿੱਲੀ ਪੁਲੀਸ ਜਵਾਬ ਦਾਇਰ ਕਰਨ ਵਿੱਚ ਅਸਫਲ ਰਹੀ।

Advertisement

ਹੁਣ ਡੀਸੀਡਬਲਿਊ ਨੇ ਦਿੱਲੀ ਪੁਲੀਸ ਨੂੰ ਸੰਮਨ ਜਾਰੀ ਕਰ ਕੇ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਦਿੱਲੀ ਪੁਲੀਸ ਨੂੰ ਐਫਆਈਆਰ ਦੀ ਕਾਪੀ ਅਤੇ ਮਾਮਲੇ ਵਿੱਚ ਕੀਤੀਆਂ ਗ੍ਰਿਫਤਾਰੀਆਂ ਦੇ ਵੇਰਵੇ ਸਾਂਜੇ ਕਰਵਾਉਣ ਲਈ ਕਿਹਾ ਹੈ। ਦਿੱਲੀ ਪੁਲੀਸ ਨੂੰ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਦੀ ਰਿਪੋਰਟ ਦੇਣ ਵਿੱਚ ਅਸਫਲ ਰਹਿਣ ਦੇ ਕਾਰਨ ਦੱਸਣ ਵੀ ਪੁੱਛੇ ਹਨ। ਡੀਸੀਡਬਲਿਊ ਨੇ ਮੌਰੀਸ ਨਗਰ ਥਾਣੇ ਦੇ ਐੱਸਐੱਚਓ ਨੂੰ 28 ਜੂਨ ਨੂੰ ਕਮਿਸ਼ਨ ਅੱਗੇ ਪੇਸ਼ ਹੋ ਕੇ ਮਾਮਲੇ ਦੀ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਡੀਸੀਡਬਲਿਊ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਇਸ ਨੂੰ ‘ਬਹੁਤ ਗੰਭੀਰ’ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, “ਦਿੱਲੀ ਦੇ ਪੀਜੀ ਵਿੱਚ ਹਜ਼ਾਰਾਂ ਔਰਤਾਂ ਅਤੇ ਲੜਕੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਮੈਨੂੰ ਇਹ ਵੀ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਨੇ ਇੱਕ ਹੀ ਪੀਜੀ ਦੇ ਬਾਹਰ ਇੱਕ ਤੋਂ ਵੱਧ ਵਾਰ ਅਸ਼ਲੀਲ ਹਰਕਤਾਂ ਕੀਤੀਆਂ ਹਨ।” ਉਨ੍ਹਾਂ ਕਿਹਾ, “ਦਿੱਲੀ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਕਿਉਂ ਅਤੇ ਕਿਸ ਤਰ੍ਹਾਂ ਹੋਏ? ਪੁਲੀਸ ਵੱਲੋਂ ਪਹਿਲੀ ਵਾਰ ਹੀ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਅਜਿਹੇ ਅਪਰਾਧਾਂ ਨੂੰ ਰੋਕਣ ਲਈ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਵਿਅਕਤੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।”

Advertisement
Tags :
ਅਸ਼ਲੀਲਐੱਸਐੱਚਓਹਰਕਤਕਮਿਸ਼ਨਮਹਿਲਾਮਾਮਲਾਵੱਲੋਂ