For the best experience, open
https://m.punjabitribuneonline.com
on your mobile browser.
Advertisement

ਪੱਲੇਦਾਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

10:23 AM Apr 22, 2024 IST
ਪੱਲੇਦਾਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਖਨੌਰੀ ’ਚ ਸ਼ੁਰੂ ਕੀਤੀ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਲੇਦਾਰ।
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਖਨੌਰੀ, 21 ਅਪਰੈਲ
ਪੰਜਾਬ ਦੀਆਂ ਸੱਤ ਪੱਲੇਦਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਠੇਕੇਦਾਰੀ ਸਿਸਟਮ ਖਤਮ ਕਰਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਪੱਲੇਦਾਰ ਮਜ਼ਦੂਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੱਲੇਦਾਰ ਮਜ਼ਦੂਰ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਮੁਕੰਮਲ ਹੜਤਾਲ ਕਾਰਨ ਗੁਦਾਮਾਂ ’ਚੋਂ ਬਾਰਦਾਨੇ ਦੀ ਲੋਡਿੰਗ ਅਤੇ ਫ਼ਸਲ ਦੀ ਅਨਲੋਡਿੰਗ ਅਤੇ ਸਪੈਸ਼ਲ ਗੱਡੀਆਂ ’ਚ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਮੁਕੰਮਲ ਤੌਰ ’ਤੇ ਪ੍ਰਭਾਵਿਤ ਹੋਵੇਗਾ। ਪੰਜਾਬ ਦੇ ਕਰੀਬ 70/75 ਡਿੱਪੂਆਂ ਦੇ ਪੱਲੇਦਾਰ ਮਜ਼ਦੂਰ ਕੰਮਕਾਜ ਠੱਪ ਕਰ ਕੇ ਹੜਤਾਲ ’ਤੇ ਚਲੇ ਗਏ ਹਨ। ਸਾਂਝੀ ਸੰਘਰਸ਼ ਕਮੇਟੀ ’ਚ ਸ਼ਾਮਲ ਲੇਬਰ ਸੈੱਲ ਦੇ ਚੇਅਰਮੈਨ ਮੋਹਨ ਸਿੰਘ ਮੰਜੌਲੀ ਨੇ ਦੱਸਿਆ ਕਿ ਪੰਜਾਬ ਦੇ ਕਰੀਬ 70/75 ਡਿੱਪੂਆਂ ਨਾਲ ਸਬੰਧਤ ਹਜ਼ਾਰਾਂ ਪੱਲੇਦਾਰ ਮਜ਼ਦੂਰ ਕੰਮਕਾਜ ਠੱਪ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ, ਜਿਸ ਨਾਲ ਗੁਦਾਮਾਂ ’ਚੋਂ ਬਾਰਦਾਨੇ ਦੀ ਲੋਡਿੰਗ ਅਤੇ ਫ਼ਸਲ ਦੀ ਅਨਲੋਡਿੰਗ ਅਤੇ ਸਪੈਸ਼ਲ ਗੱਡੀਆਂ ’ਚ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਮੁਕੰਮਲ ਤੌਰ ’ਤੇ ਠੱਪ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਕੈਬਨਿਟ ਸਬ-ਕਮੇਟੀ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਖੁਰਾਕ ਸਪਲਾਈ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਨਾਲ ਵੀ ਮੀਟਿੰਗਾਂ ਹੋਈਆਂ ਹਨ ਪਰੰਤੂ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਦੋਂ ਕਿ ਸੱਤਾਧਾਰੀ ਪਾਰਟੀ ਨੇ ਚੋਣਾਂ ਦੌਰਾਨ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੰਗਰੂਰ ’ਚ ਪੱਲੇਦਾਰ ਮਜ਼ਦੂਰਾਂ ਦਾ ਪੱਕਾ ਮੋਰਚਾ, ਰੋਸ ਧਰਨੇ ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ ਪਰੰਤੂ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਉਧਰ ਖਨੌਰੀ ਵਿੱਚ ਹੜਤਾਲ ਸ਼ੁਰੂ ਕਰਦਿਆਂ ਪੱਲੇਦਾਰ ਮਜ਼ਦੂਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਐੱਫਸੀਆਈ ਅਤੇ ਪੰਜਾਬ ਫੂਡ ਏਜੰਸੀਜ਼ ਪੱਲੇਦਾਰ ਆਜ਼ਾਦ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਗੋਗਾ ਖਨੌਰੀ ਨੇ ਕਿਹਾ ਕਿ ਮੰਗਾਂ ਮਨਵਾਉਣ ਤੱਕ ਹੜਤਾਲ ਜਾਰੀ ਰਹੇਗੀ।

Advertisement

Advertisement
Author Image

sukhwinder singh

View all posts

Advertisement
Advertisement
×