For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਵਸ: ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ

07:58 AM Aug 08, 2024 IST
ਆਜ਼ਾਦੀ ਦਿਵਸ  ਜਨਤਕ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ
ਬਠਿੰਡਾ ਵਿਚ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਅਗਸਤ
ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ਸਮੇਤ ਸਭਨਾਂ ਕਾਲੇ ਕਾਨੂੰਨਾਂ ਅਤੇ ਸਾਮਰਾਜੀ ਮੁਲਕਾਂ ਦੀਆਂ ਨੀਤੀਆਂ ਵਿਰੁੱਧ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਭਰ ਅੰਦਰ ਜਨਤਕ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਬੀਕੇਯੂ ਉਗਰਾਹਾਂ ਦੇ ਆਗੂ ਜਗਦੇਵ ਜੋਗੇਵਾਲਾ ਦੀ ਅਗਵਾਈ ਵਿੱਚ ਹੋਈ ਜ਼ਿਲ੍ਹੇ ਦੀਆਂ ਵੱਖ-ਵੱਖ ਤਬਕਾਤੀ ਜਨਤਕ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਜਥੇਬੰਦੀਆਂ ਦੇ ਆਗੂਆਂ ਜੋਰਾ ਸਿੰਘ ਨਸਰਾਲੀ, ਜਸਵੀਰ ਸਿੰਘ ਸੇਮਾ, ਜਗਸੀਰ ਸਿੰਘ ਭੰਗੂ, ਲਖਵਿੰਦਰ ਸਿੰਘ, ਗੁਰਵਿੰਦਰ ਪੰਨੂ, ਚੰਦਰ ਸ਼ਰਮਾ, ਆਤਮਾ ਰਾਮ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਸਾਲ ਪਾਸ ਕੀਤੇ ਨਵੇਂ ਫੌਜਦਾਰੀ ਕਾਨੂੰਨ ਹੁਣ ਇਕ ਜੁਲਾਈ ਤੋਂ ਲਾਗੂ ਕਰ ਦਿੱਤੇ ਹਨ। ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਬਸਤੀਵਾਦੀ ਵਿਰਾਸਤ ਤੋਂ ਖਹਿੜਾ ਛੁਡਵਾਉਣ ਦਾ ਗੁਮਰਾਹਕੁਨ ਦਾਅਵਾ ਕੀਤਾ ਜਾ ਰਿਹਾ ਹੈ, ਜਦ ਕਿ ਇਹ ਸਾਮਰਾਜੀ ਮੁਲਕਾਂ ਵੱਲੋਂ ਲਿਆਂਦੀਆਂ ਗਈਆਂ ਨੀਤੀਆਂ ਲਾਗੂ ਕਰਨ ਦਾ ਅਮਲ ਹੋਰ ਅੱਗੇ ਵਧਾਉਣ ਖਾਤਰ ਬਣਾਏ ਗਏ ਹਨ। ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਦਬਾਉਣ ਲਈ ਲਗਾਤਾਰ ਨਵੇਂ ਜਾਬਰ ਕਾਨੂੰਨ ਬਣਾਏ ਜਾ ਰਹੇ ਹਨ ਅਤੇ ਪਹਿਲਾਂ ਹੀ ਮੌਜੂਦ ਯੂਏਪੀਏ, ਐਨਐਸਏ ਅਤੇ ਅਫਸਪਾ ਵਰਗੇ ਕਾਲੇ ਕਾਨੂੰਨਾਂ ਦੇ ਦੰਦ ਹੋਰ ਤਿੱਖੇ ਕੀਤੇ ਜਾ ਰਹੇ ਹਨ।

Advertisement

Advertisement
Author Image

Advertisement
Advertisement
×