For the best experience, open
https://m.punjabitribuneonline.com
on your mobile browser.
Advertisement

ਸਕੂਲਾਂ-ਕਾਲਜਾਂ ਵਿੱਚ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ

06:29 AM Aug 15, 2024 IST
ਸਕੂਲਾਂ ਕਾਲਜਾਂ ਵਿੱਚ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ
ਡੀਏਵੀ ਸਕੂਲ ਜਗਰਾਉਂ ਦੇ ਵਿਦਿਆਰਥੀ ਆਜ਼ਾਦੀ ਦਿਵਸ ਮਨਾਉਂਦੇ ਹੋਏ। -ਫੋਟੋ: ਸ਼ੇਤਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ
ਸ਼ਹਿਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸੁਤੰਤਰਤਾ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤਹਿਤ ਖਾਲਸਾ ਕਾਲਜ ਫਾਰ ਵਿਮੈੱਨ ਵਿੱਚ ‘ਵਿਕਸਤ ਭਾਰਤ’ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਕਮਲਜੀਤ ਗਰੇਵਾਲ ਨੇ ਜੇਤੂਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ, ਗੀਤ ਅਤੇ ਭਾਸ਼ਣ ਪੇਸ਼ ਕੀਤੇ। ਸੇਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਬੀਆਰਐੱਸ ਨਗਰ ਵਿੱਚ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਸੀਨੀਅਰ ਸੁਪਰੀਡੈਂਟ ਆਫ ਪੁਲੀਸ ਰੁਪਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੀਏਯੂ ਦੇ ਅਸਟੇਟ ਅਫਸਰ ਰਿਸ਼ੀ ਇੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਨਿਊਜ਼ ਲੈਟਰ ‘ਐਕਸਪਰੈਸ਼ਨ 2023-24’ ਲੋਕ ਅਰਪਣ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਫਾਦਰ ਜਾਰਜ ਅਤੇ ਪ੍ਰਿੰ. ਸਿਲਵੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸਕੂਲ ਦੇ ਪ੍ਰਾਇਮਰੀ ਵਿੰਗ ਵਿੱਚ ਆਜ਼ਾਦੀ ਦਿਹਾੜਾ ਅਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੀ ਪ੍ਰਧਾਨ ਗੁਰਪਾਲ ਕੌਰ ਅਤੇ ਪ੍ਰਭਸਿਮਰਨ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਮੇਲੇ ਦਾ ਆਰੰਭ ਸ਼ਬਦ ਗਾਇਨ ਨਾਲ ਹੋਇਆ ਜਿਸ ਉਪਰੰਤ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕੋਰਿਓਗ੍ਰਾਫੀ ਅਤੇ ਲੋਕ ਗੀਤਾਂ ਰਾਹੀਂ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਮਿਸ ਤੀਜ ਅਤੇ ਵਿਰਸੇ ਦਾ ਵਾਰਿਸ ਮੁਕਾਬਲਾ ਕਰਵਾਇਆ ਗਿਆ ਤੇ ਜੇਤੂਆਂ ਨੂੰ ਪ੍ਰਿੰ. ਹਰਜੀਤ ਕੌਰ, ਪ੍ਰਭਸਿਮਰਨ ਕੌਰ ਨੇ ਇਨਾਮਾਂ ਦੀ ਵੰਡ ਕੀਤੀ।
ਮਾਛੀਵਾੜਾ (ਨਿੱਜੀ ਪੱਤਰ ਪ੍ਰੇਰਕ): ਓਰੀਐਂਟ ਇੰਟਰਨੈਸ਼ਨਲ ਸਕੂਲ ਐਂਡ ਸਪੋਰਟਸ ਅਕੈਡਮੀ ਮਾਛੀਵਾੜਾ ਵਿੱਚ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਚੇਅਰਮੈਨ ਵਿਕਰਮ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸ਼ਾਰਦਾ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ’ਚ ਤਿਰੰਗਾ ਲਹਿਰਾਇਆ ਗਿਆ ਤੇ ਇਸ ਉਪਰੰਤ ਦੀਪ ਜਗਾ ਕੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਹੋਈ। ਕਾਵਿ ਮੰਚ ’ਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ ਸੁਣਾਈਆਂ। ਇਸ ਮੌਕੇ ਵਿਦਿਆਰਥੀਆਂ ਲਈ ਕਰਾਸ ਕੰਟਰੀ ਦੌੜ ਕਰਵਾਈ ਗਈ ਜਿਸ ਦੀ ਸ਼ੁਰੂਆਤ ਥਾਣਾ ਮੁਖੀ ਮਾਛੀਵਾੜਾ ਪਵਿੱਤਰ ਸਿੰਘ ਨੇ ਗਨੀ ਖਾਂ ਨਬੀ ਖਾਂ ਗੇਟ ਤੋਂ ਕਰਵਾਈ। ਵਿਦਿਆਰਥੀਆਂ ਨੇ ਰੋਡ ਮਾਰਚ ਕਰਦਿਆਂ ਤਹਿਸੀਲਦਾਰ ਦਫ਼ਤਰ ਨੇੜੇ ਦੌੜ ਦੀ ਸਮਾਪਤੀ ਕੀਤੀ।
ਇਸ ਮੌਕੇ ਸਕੂਲ ਚੇਅਰਮੈਨ ਵਿਕਰਮ ਸ਼ਰਮਾ, ਪ੍ਰਿੰਸੀਪਲ ਰਜਤ ਸ਼ਰਮਾ, ਡਾਇਰੈਕਟਰ ਮ੍ਰਿਦੁਲਾ ਸ਼ਰਮਾ, ਸ਼ੁਭਮ ਸ਼ਰਮਾ ਤੇ ਸ਼ਰੁਤੀ ਸ਼ਰਮਾ, ਵਾਈਸ ਪ੍ਰਿੰਸੀਪਲ ਨਵਜੋਤ ਕੌਰ, ਬਲਵਿੰਦਰ ਕੌਰ, ਰਮਨਜੀਤ ਕੌਰ, ਜਸਮੀਨ ਕੌਰ ਢਿੱਲੋਂ, ਅਨੁਪਮਾ ਜੈਨ, ਦੁਰਗੇਸ਼, ਦਮਨਪ੍ਰੀਤ ਕੌਰ, ਮੀਨਾਕਸ਼ੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Advertisement

ਡੀਏਵੀ ਸਕੂਲ ‘ਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਡੀਏਵੀ ਸੈਂਟਨਰੀ ਪਬਲਿਕ ਸਕੂਲ ਵਿੱਚ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਵੇਦ ਵ੍ਰਤ ਪਲਾਹ ਨੇ ਦੱਸਿਆ ਕਿ ਸਮੂਹ ਵਿਦਿਆਰਥੀਆਂ ਨੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਉਪਰੰਤ ਵਿਦਿਆਰਥੀਆਂ ਨੇ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਇੱਕ ਨਾਟਕ ਵੀ ਪੇਸ਼ ਕੀਤਾ। ਪ੍ਰਿੰਸੀਪਲ ਪਲਾਹ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

Advertisement

Advertisement
Author Image

Advertisement