ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਹਾੜਾ: ਸਰਹੱਦੀ ਜ਼ਿਲ੍ਹਿਆਂ ’ਚ ਚੌਕਸੀ ਵਧਾਈ

07:11 AM Aug 04, 2024 IST
ਸਰਹੱਦੀ ਨਾਕੇ ’ਤੇ ਇੱਕ ਟਰੱਕ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਪੰਜਾਬ ਪੁਲੀਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਅੱਜ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ 10 ਸਰਹੱਦੀ ਜ਼ਿਲ੍ਹਿਆਂ ਦੇ 91 ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ 1100 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੋਪੜ, ਮੁਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ ਤਲਾਸ਼ੀ ਮੁਹਿੰਮਾਂ ਚਲਾਈਆਂ। ਇਨ੍ਹਾਂ ਤਲਾਸ਼ੀ ਮੁਹਿੰਮਾਂ ਦੌਰਾਨ ਪੁਲੀਸ ਨੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲੀਸ ਨੇ 431 ਸ਼ੱਕੀ ਵਿਅਕਤੀਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੌਰਾਨ ਪੁਲੀਸ ਨੇ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਤੇ ਬਾਹਰ ਜਾਣ ਵਾਲੇ 3,668 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 139 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 12 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।
ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਅੱਜ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਲਾਏ ਗਏ ਨਾਕਿਆਂ ਦੌਰਾਨ ਪਟਿਆਲਾ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪਟਿਆਲਾ ਪੁਲੀਸ ਨੇ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਕਰਨ ਜਾ ਰਹੇ ਅਸਲਾ ਤਸਕਰ, ਰਾਜਸਥਾਨ ਦੇ ਵਸਨੀਕ ਤਰੁਣ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਚਾਰ ਪਿਸਤੌਲ ਸਣੇ ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਤਰੁਣ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Advertisement