ਦੇਸ਼ ਭਗਤ ਯੂਨੀਵਰਸਿਟੀ ਵਿੱਚ ਸੁਤੰਤਰਤਾ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 17 ਅਗਸਤ
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਕੈਂਪਸ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ, ਪਰੋ-ਚਾਂਸਲਰ ਡਾ. ਤਜਿੰਦਰ ਕੌਰ, ਵਾਈਸ ਚਾਂਸਲਰ ਡਾ. ਅਭਿਜੀਤ ਜੋਸ਼ੀ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਰਜਿਸਟਰਾਰ ਡਾ. ਸੁਦੀਪ ਮੁਖਰਜੀ ਅਤੇ ਪ੍ਰੋ. ਵਾਈਸ ਚਾਂਸਲਰ ਡਾ. ਰਾਜੀਵ ਦੀ ਅਗਵਾਈ ਹੇਠ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਮੌਕੇ ਯੂਨੀਵਰਸਿਟੀ ਨੇ ਅਕਾਦਮਿਕ, ਖੋਜ ਅਤੇ ਸਮਾਜਿਕ ਜ਼ਿੰਮੇਵਾਰੀ ਵਿੱਚ ਆਪਣੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸਮਾਗਮ ਵਿੱਚ ਪਰੇਡ ਵੀ ਕੀਤੀ ਗਈ ਜਿਸ ਵਿੱਚ ਐਨਸੀਸੀ (ਨੈਸ਼ਨਲ ਕੈਡੇਟ ਕੋਰ) ਦੇ ਤਿੰਨੋਂ ਵਿੰਗ ਸ਼ਾਮਲ ਹੋਏ। ਐੱਸਡੀਐੱਮ ਅਮਲੋਹ ਕਰਨਦੀਪ ਸਿੰਘ ਨੇ ਪਰੇਡ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ। ਇਸ ਸਮਾਗਮ ਦੇ ਮੁੱਖ ਪ੍ਰਬੰਧਕ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਅਤੇ ਮੀਡੀਆ ਡਾਇਰੈਕਟਰ ਡਾ. ਸੁਰਜੀਤ ਕੌਰ ਪਥੇਜਾ ਸਨ। ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਐਸਡੀਐਮ ਕਰਨਦੀਪ ਸਿੰਘ ਨੇ ਯੂਨੀਵਰਸਿਟੀ ਦੇ ਡਾ. ਸੁਰਜੀਤ ਕੌਰ ਪਥੇਜਾ, ਡਾ. ਪ੍ਰਭਜੋਤ ਸਿੰਘ ਅਤੇ ਡਾ. ਜੋਤੀ ਧਾਮੀ ਦਾ ਸਨਮਾਨ ਕੀਤਾ।