For the best experience, open
https://m.punjabitribuneonline.com
on your mobile browser.
Advertisement

ਵਿਦਿਅਕ ਅਦਾਰਿਆਂ ਵਿੱਚ ਆਜ਼ਾਦੀ ਦਿਹਾੜਾ ਮਨਾਇਆ

07:14 AM Aug 15, 2024 IST
ਵਿਦਿਅਕ ਅਦਾਰਿਆਂ ਵਿੱਚ ਆਜ਼ਾਦੀ ਦਿਹਾੜਾ ਮਨਾਇਆ
ਗਿਆਨ ਗੰਗਾ ਸਕੂਲ ਵਿੱਚ ਨਾਟਕ ਖੇਡਦੇ ਹੋਏ ਬੱਚੇ।
Advertisement

ਪੱਤਰ ਪ੍ਰੇਰਕ
ਮੂਨਕ, 14 ਅਗਸਤ
ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਵਿੱਚ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਸਮੂਹ ਬੱਚਿਆਂ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਸਕੂਲ ’ਚ ਦੇਸ਼ ਭਗਤੀ ਨਾਲ ਸਬੰਧਤ ਨਾਟਕ ਖੇਡਿਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ ਗਿਆ ਅਤੇ ਇਸ ਸਬੰਧੀ ਇੱਕ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਸੁਰੇਸ਼ ਮਿੱਤਲ ਨੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਾਰੇ ਬੱਚਿਆਂ ਨੂੰ ਆਪਣੇ ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਇਸ ਪ੍ਰੋਗਰਾਮ ਵਿੱਚ ਸਾਰੇ ਅਧਿਆਪਕਾਂ ਨੇ ਆਪਣਾ ਬਣਦਾ ਸਹਿਯੋਗ ਦਿੱਤਾ।
ਦੇਵੀਗੜ੍ਹ (ਪੱਤਰ ਪ੍ਰੇਰਕ): ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਵਿੱਚ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਇਸ ਮਗਰੋਂ ਵਿਦਿਆਰਥੀਆਂ ਨੇ ਦੇਸ਼ ਭਗਤੀ ਨੂੰ ਸਮਰਪਿਤ ਗੀਤ ਸੁਣਾਏ। ਇਸ ਮੌਕੇ ਸਕੂਲ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਨੇ ਸਮੂਹ ਆਜ਼ਾਦੀ ਘੁਲਾਟੀਆਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਰਾਜਪੁਰਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਭਾਈ ਸਾਹਿਬ ਭਾਈ ਦਇਆ ਸਿੰਘ ਸਕੂਲ ਰਾਜਪੁਰਾ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਸਕਿੱਟਾਂ ਪੇਸ਼ ਕੀਤੀਆਂ। ਸਕੂਲ ਦੇ ਡਾਇਰੈਕਟਰ ਭਰਪੂਰ ਸਿੰਘ ਨੇ ਆਜ਼ਾਦੀ ਦਿਹਾੜੇ ਬਾਰੇ ਜਾਣਕਾਰੀ ਦਿੱਤੀ ਤੇ ਸ਼ਹੀਦਾਂ ਨੂੰ ਵੀ ਯਾਦ ਕੀਤਾ।

‘ਹਰ ਘਰ ਤਿਰੰਗਾ’ ਮੁਹਿੰਮ ਬਾਰੇ ਜਾਗਰੂਕਤਾ ਰੈਲੀ

ਪਟਿਆਲਾ (ਪੱਤਰ ਪ੍ਰੇਰਕ): ਪੰਜਾਬੀ ਯੂਨੀਵਰਸਿਟੀ ਦੇ ਐੱਨਐੱਸਐੱਸ ਵਿਭਾਗ ਵੱਲੋਂ ‘ਹਰ ਘਰ ਤਿਰੰਗਾ’ ਮੁਹਿੰਮ ਬਾਰੇ ਕੈਂਪਸ ਵਿੱਚ ਜਾਗਰੂਕਤਾ ਰੈਲੀ ਕੀਤੀ ਗਈ। ਇਹ ਰੈਲੀ ਰੈੱਡ ਰਿਬਨ ਕਲੱਬ ਅਤੇ ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ ਦੇ ਸਹਿਯੋਗ ਨਾਲ ਕੀਤੀ ਗਈ। ਐੱਨਐੱਸਐੱਸ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਰੈਲੀ ਦੌਰਾਨ ਵਾਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਬਣਾਈ ਰੱਖਣ ਲਈ ਸਹੁੰ ਵੀ ਚੁਕਾਈ। ਉਨ੍ਹਾਂ ਦੱਸਿਆ ਕਿ ਰੈਲੀ ਦਾ ਮੁੱਖ ਮਕਸਦ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਅਤੇ ਤਿਰੰਗੇ ਦੀ ਭਾਵਨਾ ਦਾ ਸੰਦੇਸ਼ ਪੂਰੇ ਦੇਸ਼ ਵਿਚ ਫੈਲਾਉਣਾ ਹੈ। ਰੈਲੀ ਦੌਰਾਨ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ, ਡਾ. ਲਖਵੀਰ ਸਿੰਘ ਅਤੇ ਡਾ. ਸਿਮਰਨਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ 60 ਤੋਂ ਜ਼ਿਆਦਾ ਵਾਲੰਟੀਅਰਾਂ ਨੇ ਭਾਗ ਲਿਆ।

Advertisement

Advertisement
Author Image

Advertisement
×