ਵਿਦਿਅਕ ਅਦਾਰਿਆਂ ਵਿੱਚ ਆਜ਼ਾਦੀ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਅਗਸਤ
ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਬੱਚਿਆਂ ਦੇ ਦੇਸ਼ ਭਗਤੀ ਨਾਲ ਸਬੰਧਤ ਕਵਿਤਾ ਉਚਾਰਨ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਦੇਸ਼ ਦੀ ਵੰਡ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ਗਿਆ ਅਤੇ ਦੇਸ਼ ਦੀ ਵੰਡ ਸਹੀ ਸੀ ਜਾਂ ਗਲਤ ਬਾਰੇ ਬਹਿਸ ਕਰਵਾਈ ਗਈ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਪੂਰਾ ਸਕੂਲ ਭਾਰਤ ਮਾਤਾ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸਕੂਲ ਦੇ ਐਮਡੀ ਪ੍ਰੋਫੈਸਰ ਐਮਐਲ ਅਰੋੜਾ, ਪ੍ਰਿੰਸੀਪਲ ਕੰਚਨ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਕੁਲਵੰਤ ਕੌਰ, ਮੁੱਖ ਅਧਿਆਪਕਾ ਸੋਨੀਆ ਧਵਨ, ਰਚਨਾ ਜਿੰਦਲ, ਮੈਡਮ ਸ਼ਾਲੂ ਅਤੇ ਜੇਐਸ ਸੰਧੂ ਹਾਜ਼ਰ ਸਨ।
ਫ਼ਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਇੱਥੋਂ ਦੀ ਵਿਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਤੰਤਰਤਾ ਦਿਵਸ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਗੀਤ ਗਾਏ ਗਏ। ਬੱਚਿਆਂ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨਾਲ ਸਬੰਧਤ ਕੋਰਿਓਗ੍ਰਾਫੀ ਵੀ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਵਿੱਚ ਝੰਡਾ ਵੀ ਲਹਿਰਾਇਆ ਗਿਆ ਅਤੇ ਐੱਨ.ਸੀ.ਸੀ ਦੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਦੇਸ਼ ਦੀ ਆਜ਼ਾਦੀ ਬਾਰੇ ਚਾਨਣਾ ਪਾਇਆ।