ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲਾਂ, ਕਾਲਜਾਂ ਤੇ ਜਨਤਕ ਥਾਵਾਂ ’ਤੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

09:56 AM Aug 17, 2023 IST
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਪ੍ਰੋਗਰਾਮ ਪੇਸ਼ ਕਰਦੀਆਂ ਵਿਦਿਆਰਥਣਾਂ। -ਫੋਟੋ: ਸਰਬਜੀਤ ਸਿੰਘ

ਪੱਤਰ ਪ੍ਰੇਰਕ
ਕਰਤਾਰਪੁਰ, 16 ਅਗਸਤ
ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ 77ਵਾਂ ਸੁਤੰਤਰਤਾ ਦਿਵਸ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਕਾਲਜ, ਨਗਰ ਕੌਂਸਲ ਕਰਤਾਰਪੁਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰਪਾਲ, ਸਿਵਲ ਹਸਪਤਾਲ ਕਰਤਾਰਪੁਰ ਵਿਖੇ ਐਸ ਐਮ ਓ ਡਾਕਟਰ ਸਤਵਿੰਦਰ ਕੌਰ,ਆਪੀ ਚੈਰੀਟੇਬਲ ਹਸਪਤਾਲ ਵਿਖੇ ਮੈਡਮ ਸੁਮਨ ਲਤਾ ਅਤੇ ਵਿਰਯਾਨੰਦ ਸਮਾਰਕ ਵਿਖੇ ਲਲਿਤ ਮੋਹਨ ਚੱਡਾ ਵਲੋਂ ਕੌਮੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ ਗਈ।

Advertisement

ਫਗਵਾੜਾ ’ਚ ਸਮਾਗਮ ਦੌਰਾਨ ਬੱਚੇ ਪ੍ਰੋਗਰਾਮ ਪੇਸ਼ ਕਰਦੇ ਹੋਏ। ਫੋਟੋ: ਚਾਨਾ

ਫਗਵਾੜਾ (ਪੱਤਰ ਪ੍ਰੇਰਕ): ਆਜ਼ਾਦੀ ਦਿਵਸ ਦੇ ਮੌਕੇ ਕਾਂਗਰਸੀ ਵਰਕਰਾਂ ਨੂੰ ਉਸ ਵੇਲੇ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਫੁਲ ਭੇਟ ਕਰਨ ਮੌਕੇ ਸਫ਼ਾਈ ਨਾ ਹੋਣ ਕਰਕੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਤੇ ਡਾਕਟਰ ਅੰਬੇਦਕਰ ਜੀ ਦੀ ਮੂਰਤੀ ਦੇ ਕੋਲ ਚੂਹੇ ਤੇ ਪੰਛੀ ਮਰੇ ਹੋਣ ਕਰਕੇ ਉਨ੍ਹਾਂ ਨੂੰ ਖੁਦ ਸਫ਼ਾਈ ਕਰਕੇ ਫੁਲ ਭੇਟ ਕਰਨੇ ਪਏ।
ਪਠਾਨਕੋਟ (ਪੱਤਰ ਪ੍ਰੇਰਕ): ਜੇਐਮਕੇ ਇੰਟਰਨੈਸ਼ਨਲ ਸਕੂਲ ਵਿੱਚ ਸੁਤੰਤਰਤਾ ਦਿਵਸ ਚੇਅਰਪਰਸਨ ਸਨੇਹ ਕੁਠਿਆਲਾ ਦੀ ਅਗਵਾਈ ਵਿੱਚ ਮਨਾਇਆ ਗਿਆ। ਪ੍ਰਿੰਸੀਪਲ ਵਿਨੀਤਾ ਮਹਾਜਨ ਦੀ ਅਗਵਾਈ ਹੇਠ ਕਰਵਾਏ ਗਏ ਸਭਿਆਚਾਰਕ ਸਮਾਗਮ ਦੀ ਸ਼ੁਰੂਆਤ ‘ਐ ਮੇਰੇ ਵਤਨ ਕੇ ਲੋਗੋ, ਜ਼ਰਾ ਆਂਖ ਮੇਂ ਭਰ ਲੋ ਪਾਣੀ’ ਗੀਤ ਨਾਲ ਹੋਈ। ਇਸ ਸਮੇਂ ਨਰਸਰੀ ਕਲਾਸ ਤੋਂ ਬਾਹਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਨੂੰ ਦਰਸਾਉਂਦੀਆਂ ਆਪਣੀਆਂ-ਆਪਣੀਆਂ ਆਈਟਮਾਂ ਪੇਸ਼ ਕੀਤੀਆਂ।
ਰਈਆ (ਪੱਤਰ ਪ੍ਰੇਰਕ): ਗੁਰੂ ਤੇਗ਼ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ ’ਤੇ 76ਵਾਂ ਅਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀਮਤੀ ਅਲਕਾ ਕਾਲੀਆ ਐਸਡੀਐਮ ਬਾਬਾ ਬਕਾਲਾ ਸਾਹਿਬ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲੀਸ ਕਮਾਂਡਰ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਮਾਰਚ ਪਾਸਟ ਦਾ ਨਿਰੀਖਣ ਕੀਤਾ ਗਿਆ।
ਦਸੂਹਾ (ਪੱਤਰ ਪ੍ਰੇਰਕ): ਇਥੇ ਅਜ਼ਾਦੀ ਦਿਹਾੜਾ ਮਨਾਉਣ ਲਈ ਪੰਚਾਇਤ ਸਮਿਤੀ ਸਟੇਡੀਅਮ ਵਿਖੇ ਕਰਵਾਏ ਉਪ ਮੰਡਲ ਪੱਧਰੀ ਸਮਾਰੋਹ ਵਿੱਚ ਮੁਖ ਮਹਿਮਾਨ ਐਸਡੀਐਮ ਚਜਸਵੀ ਅਲੰਕਾਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ੍ਰੀ ਅਲੰਕਾਰ ਨੇ ਲੋਕਾਂ ਨੂੰ ਦੇਸ਼ ਦੇ 76ਵੇਂ ਅਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।
ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਦੇਸ਼ ਦਾ 77ਵਾਂ ਆਜ਼ਾਦੀ ਦਿਵਸ ਅਨਾਜ ਮੰਡੀ ਬਲਾਚੌਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ। ਸਬ ਡਵੀਜ਼ਨ ਪੱਧਰੀ ਹੋਏ ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਬਲਾਚੌਰ ਵਿਕਰਮਜੀਤ ਸਿੰਘ ਪਾਂਥੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ਼੍ਰੀ ਪਾਂਥੇ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦੇ ਨਿਰੀਖਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ।
ਅਜਨਾਲਾ (ਪੱਤਰ ਪ੍ਰੇਰਕ): ਸ਼ਹਿਰ ਵਿੱਚ ਸਥਿਤ ਉਦਯੋਗਿਕ ਸਿਖਲਾਈ ਸੰਸਥਾ ਦੀ ਖੁੱਲੀ ਗਰਾਊਂਡ ਵਿੱਚ ਕਰਵਾਏ ਸਮਾਰੋਹ ਦੌਰਾਨ ਐੱਸ.ਡੀ.ਐੱਮ ਅਰਵਿੰਦਰਪਾਲ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਵੱਖ-ਵੱਖ ਸੁਰੱਖਿਆ ਫੋਰਸਾਂ ਦੀ ਪਰੇਡ ਵੱਲੋਂ ਸਲਾਮੀ ਦਿੱਤੀ ਗਈ। ਇਸ ਸਮਾਰੋਹ ਵਿੱਚ ਦੇਸ਼ ਭਗਤੀ, ਸੱਭਿਆਚਾਰਕ ਗੀਤ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਅਤੇ ਅੰਗਹੀਣਾਂ ਨੂੰ ਟ੍ਰਾਈ ਸਾਈਕਲ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।
ਮਜੀਠਾ (ਪੱਤਰ ਪ੍ਰੇਰਕ): ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਰੋਹ ਮੌਕੇ ਐਸਡੀਐਮ ਮਜੀਠਾ ਡਾ ਹਰਨੂਰ ਕੌਰ ਢਿੰਲੋਂ ਵਲੋ ਮੁੱਖ ਮਹਿਮਾਨ ਆਪ ਦੇ ਹਲਕਾ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਉਨ੍ਹਾਂ ਦੀ ਧਰਮ ਪਤਨੀ ਡਾ ਸਤਿੰਦਰ ਕੌਰ ਮਜੀਠੀਆ ਆਦਿ ਆਪ ਆਗੂਆਂ, ਹਾਜਰ ਮਜੀਠਾ ਨਿਵਾਸੀਆਂ ਦੀ ਮੌਜੂਦਗੀ ਵਿੱਚ ਤਿਰੰਗਾ ਲਹਿਰਾਇਆ ਗਿਆ। ਸਕੂਲੀ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਨ ਕੀਤਾ।
ਫਗਵਾੜਾ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿਖੇ ਏ.ਡੀ.ਸੀ. ਫਗਵਾੜਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਦੇਸ਼ ਦੀ ਆਜ਼ਾਦੀ ਨਾਲ ਸਬੰਧਿਤ ਗੀਤ ਵੀ ਪੇਸ਼ ਕੀਤੇ ਗਏ। ਇਸੇ ਤਰ੍ਹਾਂ ਕਾਂਗਰਸੀਆਂ ਵਲੋਂ ਇਹ ਦਿਹਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਮਨਾਇਆ ਗਿਆ।
ਸ਼ਾਹਕੋਟ (ਪੱਤਰ ਪ੍ਰੇਰਕ): ਸਿਵਲ ਪ੍ਰਸ਼ਾਸਨ ਵੱਲੋਂ ਇੱਥੋ ਦੇ ਤਹਿਸੀਲ ਕੰਪਲੈਕਸ ਵਿਚ ਇਲਾਕੇ ਅਤੇ ਕਈ ਸਰਕਾਰੀ ਤੇ ਨਿਜੀ ਸਕੂਲਾਂ ਵੱਲੋਂ ਆਪੋ-ਆਪਣੇ ਸਕੂਲਾਂ ਵਿਚ ਧੂਮ-ਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਤਹਿਸੀਲ ਕੰਪਲੈਕਸ ਵਿਚ ਐਸ.ਡੀ.ਐਮ ਸ਼ਾਹਕੋਟ ਰਿਸ਼ਭ ਬਾਂਸਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

ਤਰਨ ਤਾਰਨ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ਲਈ ਕੇਸਰੀ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਅੱਜ ਜਿਲ੍ਹੇ ਅੰਦਰ ਇਕ ਕੇਸਰੀ ਮਾਰਚ ਕੱਢਿਆ ਗਿਆ| ਮਾਰਚ ਵਿੱਚ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਭਾਗ ਲਿਆ|
ਬਟਾਲਾ (ਖੇਤਰੀ ਪ੍ਰਤੀਨਿਧ): ਇੱਥੋਂ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਆਜ਼ਾਦੀ ਦਿਵਸ ਪੂਰੇ ਸਰਕਾਰੀ ਰੀਤੀ-ਰਿਵਾਜ਼ਾਂ ਨਾਲ ਮਨਾਇਆ ਗਿਆ ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸਡੀਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਨਿਭਾਈ।

Advertisement

ਸੰਸਦ ਮੈਂਬਰ ਰਿੰਕੂ ਨੇ ਸੌ ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ਼

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਆਜ਼ਾਦੀ ਦਿਵਸ ਮੌਕੇ ਸਥਾਨਕ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ 12.89 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਇਆ। ਇਹ ਝੰਡਾ ਖਾਸ ਕਰਕੇ ਨਕੋਦਰ ਰੋਡ ਵਾਲੇ ਪਾਸੇ ਤੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਵਿਦਿਆਰਥੀਆਂ ਦੀ ਕੋਰੀਓਗ੍ਰਾਫੀ ਨੇ ਮਾਹੌਲ ਨੂੰ ਦੇਸ਼ ਭਗਤੀ ਨਾਲ ਰੰਗਿਆ

ਸੇਂਟ ਕਬੀਰ ਸਕੂਲ ਆਜ਼ਾਦੀ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਤੇ ਸਟਾਫ। -ਫੋਟੋ: ਪਸਨਾਵਾਲ

ਧਾਰੀਵਾਲ (ਪੱਤਰ ਪ੍ਰੇਰਕ): ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ 77ਵਾਂ ਆਜਾਦੀ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਐਸ.ਬੀ.ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ, ਬਲਾਕ ਕੋਡੀਨੇਟਰ ਤੇ ਡੀ.ਪੀ.ਸਟਾਫ ਦੁਆਰਾ ਤਿਰੰਗਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਪੇਸ਼ ਕਰਕੇ ਕੀਤੀ। ਨਰਸਰੀ ਤੋਂ ਪੰਜਵੀਂ ਦੇ ਬੱਚਿਆਂ ਨੇ ਤਿਰੰਗੇ ਝੰਡੇ ਲਹਿਰਾ ਕੇ ‘ਜੈ ਹਿੰਦ’ ਦੇ ਨਾਅਰੇ ਲਗਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਵਿਦਿਆਰਥਣਾਂ ਅੰਕਿਤਾ ਸ਼ਰਮਾ ਤੇ ਜਸ਼ਨਦੀਪ ਕੌਰ ਨੇ ਸਟੇਜੀ ਕਾਰਵਾਈ ਨਿਭਾਈ। ਮਨਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ ਵਿਦਿਆਰਥਣਾਂ ਨੇ ਸੁਤੰਤਰਤਾ ਦਿਵਸ ਦੀ ਮਹੱਤਤਾ ਸਬੰਧੀ ਵਿਚਾਰ ਪੇਸ਼ ਕੀਤੇ। ਉਪਰੰਤ ਇੰਟਰ ਹਾਊਸ ਕੋਰੀਓਗ੍ਰਾਫੀ ਦੌਰਾਨ ਵਿਦਿਆਰਥੀਆਂ ਨੇ ਰਾਣੀ ਲਕਸ਼ਮੀ ਬਾਈ, ਦੇਸ ਭਗਤ ਫੌਜੀ ਜਵਾਨਾਂ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਮਹਾਤਮਾ ਗਾਂਧੀ ਵਰਗੇ ਦੇਸ ਦੇ ਮਹਾਨ ਆਜਾਦੀ ਘੁਲਾਟੀਆਂ ਦੇ ਜੀਵਨ ਨਾਲ ਸੰਬੰਧਿਤ ਘਟਨਾਵਾਂ ਪੇਸ਼ ਕਰਕੇ ਮਾਹੌਲ ਨੂੰ ਦੇਸ਼ ਭਗਤੀ ਦੇ ਭਾਵਾਂ ਨਾਲ ਰੰਗਿਆ।

Advertisement