For the best experience, open
https://m.punjabitribuneonline.com
on your mobile browser.
Advertisement

ਵੱਖ ਵੱਖ ਥਾਈਂ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

10:17 AM Aug 17, 2024 IST
ਵੱਖ ਵੱਖ ਥਾਈਂ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ
ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗਖੇੜਾ ’ਚ ਪਰੇਡ ਤੋਂ ਸਲਾਮੀ ਲੈਂਦੇ ਹੋਏ ਡਾ. ਐੱਸਐੱਸ ਸੰਘਾ ਤੇ ਹੋਰ।
Advertisement

ਪੱਤਰ ਪ੍ਰੇਰਕ
ਜੈਤੋ, 16 ਅਗਸਤ
ਸਬ-ਡਿਵੀਜ਼ਨ ਪੱਧਰ ’ਤੇ ਆਜ਼ਾਦੀ ਸਮਾਗਮ ਇੱਥੇ ਖੇਡ ਸਟੇਡੀਅਮ ਵਿੱਚ ਹੋਇਆ। ਐੱਸਡੀਐੱਮ ਜੈਤੋ-ਕਮ-ਉਪ ਮੰਡਲ ਮੈਜਿਸਟ੍ਰੇਟ ਪਰਲੀਨ ਕੌਰ ਬਰਾੜ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਆਜ਼ਾਦੀ ਲਈ ਜੂਝਣ ਵਾਲੇ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਯਾਦ ਕੀਤਾ। ਇਸ ਮੌਕੇ ਇਲਾਕੇ ਦੇ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਨਮੋਹਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਮਾਰਚ ਪਾਸਟ ਤੇ ਝਾਕੀਆਂ ਵੀ ਕੱਢੀਆਂ ਗਈਆਂ।
ਬਰੇਟਾ (ਪੱਤਰ ਪ੍ਰੇਰਕ): ਆਜਾਦੀ ਦਿਵਸ ਦੇ ਮੌਕੇ ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਵਿਹੜੇ ਪ੍ਰਧਾਨ ਗਾਂਧੀ ਰਾਮ ਵੱਲੋਂ ਨਿਭਾਈ ਗਈ। ਇਸ ਸਮੇਂ ਪੰਜਾਬ ਪੁਲੀਸ ਟੁਕੜੀ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ।
ਮਹਿਲ ਕਲਾਂ (ਪੱਤਰ ਪ੍ਰੇਰਕ): ਸਬ-ਡਿਵੀਜਨ ਮਹਿਲ ਕਲਾਂ ਵਿੱਚ ਆਜ਼ਾਦੀ ਦਿਵਸ ਸਥਾਨਕ ਅਨਾਜ ਮੰਡੀ ਵਿੱਚ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਾਲ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਨਵਦੀਪ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ ਭਗਤੀ ਦੇ ਗੀਤ, ਕੋਰੀਓਗ੍ਰਾਫੀਆਂ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਤਹਿਸੀਲਦਾਰ ਰਾਜੇਸ਼ ਕੁਮਾਰ, ਡੀਐੱਸਪੀ ਮਹਿਲ ਕਲਾਂ ਕੰਵਲਪਾਲ ਸਿੰਘ ਆਦਿ ਹਾਜ਼ਰ ਸਨ।
ਗੁਰੂਹਰਸਹਾਏ (ਪੱਤਰ ਪ੍ਰੇਰਕ): ਇੱਥੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਐਸਐਮਡੀ ਸਮਾਰਟ ਸਕੂਲ ਪਿੰਡੀ ਗੁਰੂਹਰਸਹਾਏ ਦੇ ਚੇਅਰਮੈਨ ਡਾ. ਨਰਿੰਦਰ ਸਿੰਘ ਦਾ ਸਿੱਖਿਆ ਤੇ ਸਮਾਜਿਕ ਖੇਤਰ ਵਿੱਚ ਕੀਤੇ ਕਾਰਜਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਰਜਨੀਸ਼ ਦਹੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਡੀਆਈਜੀ ਫ਼ਿਰੋਜ਼ਪੁਰ ਰੇਂਜ ਅਜੇ ਮਲੂਜਾ, ਡੀਸੀ ਰਾਜੇਸ਼ ਧੀਮਾਨ ਆਦਿ ਹਾਜ਼ਰ ਸਨ।
ਸ਼ਹਿਣਾ (ਪੱਤਰ ਪ੍ਰੇਰਕ): ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿੱਚ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪ੍ਰਿੰਸੀਪਲ ਅਨੁਜ ਸ਼ਰਮਾ ਨੇ ਸਾਂਝੇ ਤੌਰ ’ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ਼ਹੀਦ ਭਗਤ ਸਿੰਘ ਕਲੱਬ ਸ਼ਹਿਣਾ ਵੱਲੋਂ ਸ਼ਹੀਦ ਭਗਤ ਚੌਕ ਵਿੱਚ ਝੰਡਾ ਲਹਿਰਾਇਆ ਗਿਆ।

Advertisement

ਆਕਸਫੋਰਡ ਸਕੂਲ ਭਗਤਾ ਦੇ ਬੱਚੇ ਪ੍ਰੋਗਰਾਮ ਪੇਸ਼ ਕਰਦੇ ਹੋਏ।

ਭਗਤਾ ਭਾਈ (ਪੱਤਰ ਪ੍ਰੇਰਕ): ਦਿ ਆਕਸਫੋਰਡ ਸਕੂਲ ਆਫ ਐਜ਼ੂਕੇਸ਼ਨ ਭਗਤਾ ਭਾਈ ਦੇ ਵਿਹੜੇ ’ਚ ਪ੍ਰਿੰਸੀਪਲ ਰੂਪ ਲਾਲ ਬਾਂਸਲ ਦੀ ਅਗਵਾਈ ‘ਚ ਸਕੂਲ ਸਟਾਫ਼ ਤੇ ਬੱਚਿਆਂ ਵੱਲੋਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੀ ਪ੍ਰਧਾਨਗੀ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਨੇ ਕੀਤੀ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ।
ਭਦੌੜ (ਪੱਤਰ ਪ੍ਰੇਰਕ): ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿੱਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਡਾ. ਦਰਸ਼ਨ ਸਿੰਘ ਗਿੱਲ ਅਤੇ ਪ੍ਰਿੰਸੀਪਲ ਪੀਕੇ ਠਾਕੁਰ ਨੇ ਤਿਰੰਗਾ ਝੰਡਾ ਲਹਿਰਾ ਕੇ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕੀਤਾ। ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐੱਮਡੀ ਰਿਚਾ ਪਨੇਸਰ ਗਿੱਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਨਿਹਾਲ ਸਿੰਘ ਵਾਲਾ ਵਿੱਚ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਝੰਡਾ ਲਹਿਰਾਇਆ। ਉਨ੍ਹਾਂ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਆਜ਼ਾਦੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਸੁਤੰਤਰਤਾ ਦਿਵਸ ਸਮਾਗਮ ਹੋਏ। ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹੋਇਆ। ਇਸ ਵਿੱਚ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ ਅਤੇ ਕੌਮੀ ਝੰਡਾ ਲਹਿਰਾਇਆ।
ਏਲਨਾਬਾਦ (ਪੱਤਰ ਪ੍ਰੇਰਕ): ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਏਲਨਾਬਾਦ ਵਿੱਚ ਸਬ-ਡਿਵੀਜ਼ਨ ਪੱਧਰ ਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਐਸਡੀਐਮ ਵੇਦ ਪ੍ਰਕਾਸ਼ ਬੈਨੀਵਾਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਤਪਾ ਮੰਡੀ (ਪੱਤਰ ਪ੍ਰੇਰਕ): ਇੱਥੇ ਨਵੀਂ ਦਾਣਾ ਮੰਡੀ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ। ਐੱਸਡੀਐੱਮ ਤਪਾ ਡਾ. ਪਰਮਪ੍ਰੀਤ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਲੰਬੀ (ਪੱਤਰ ਪ੍ਰੇਰਕ): ਪੀਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵੜਿੰਗਖੇੜਾ ਵਿੱਚ 78ਵਾਂ ਸੁਤੰਤਰਤਾ ਦਿਵਸ ਉਤਸਾਹ ਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕ ਦਸਮੇਸ਼ ਗਰਲਜ ਕਾਲਜ ਬਾਦਲ ਦੇ ਪ੍ਰਿੰਸੀਪਲ ਅਤੇ ਸਪੋਰਟਸ ਕਮੇਟੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਚੇਅਰਮੈਨ ਡਾ. ਐਸ.ਐਸ. ਸੰਘਾ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਡਾ. ਸੰਘਾ ਨੇ ਮਾਰਚ ਪਾਸਟ ਤੇ ਪਰੇਡ ਦੀ ਸਲਾਈ ਲਈ। ਇਸ ਮੌਕੇ ਗੁਰਲਾਲ ਸਿੰਘ ਵੜਿੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਦੇ ਦਫ਼ਤਰ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਨੇ ਤਿਰੰਗਾ ਲਹਿਰਾਇਆ। ਪੰਜਾਬ ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਸ਼ਿਵਾਲਿਕ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ।

Advertisement

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਮਹਿਮਾਨਾਂ ਦਾ ਸਵਗਾਤ ਕਰਦੇ ਹੋਏ ਸਟਾਫ ਮੈਂਬਰ।

ਅਜੀਤਵਾਲ (ਪੱਤਰ ਪ੍ਰੇਰਕ): ਬਾਬੇ ਕੇ ਗਰੁੱਪ ਆਫ ਇੰਸਟੀਚਿਊਟਸ ਵਿੱਚ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੀ ਸੁਰੱਖਿਆ ਟੀਮ ਵੱਲੋਂ ਮੁੱਖ ਮਹਿਮਾਨ ਚੇਅਰਮੈਨ ਇੰਦਰਪਾਲ ਸਿੰਘ ਨੂੰ ਗਾਰਡ ਆਫ ਆਨਰਜ਼ ਦਿੱਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਬਾਬੇ ਕੇ ਗਰੁੱਪ ਦੇ ਬੀਏਐੱਮਐੱਸ ਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਬੀਏਐਮਐਸ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ।

Advertisement
Author Image

sukhwinder singh

View all posts

Advertisement