ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਆਜ਼ਾਦ ਉਮੀਦਵਾਰ ਬਰਾੜ ਦੀ ਹਮਾਇਤ

11:01 AM May 08, 2024 IST
ਜਗਰਾਉਂ ਵਿੱਚ ਕਮਲਜੀਤ ਸਿੰਘ ਬਰਾੜ ਨੂੰ ਹਮਾਇਤ ਦਿੰਦੇ ਹੋਏ ਭਾਈ ਜਸਬੀਰ ਸਿੰਘ ਰੋਡੇ ਤੇ ਹੋਰ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 7 ਮਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਹੇਠਲੇ ਇੰਟਰਨੈਸ਼ਨਲ ਪੰਥਕ ਦਲ ਨੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਬਰਾੜ ਦੀ ਹਮਾਇਤ ਦਾ ਐਲਾਨ ਕੀਤਾ ਹੈ। ਨਜ਼ਦੀਕੀ ਪਿੰਡ ਸਿੱਧਵਾਂ ਵਿੱਚ ਹੋਏ ਇਕੱਠ ਦੌਰਾਨ ਭਾਈ ਰੋਡੇ ਨੇ ਕਮਲਜੀਤ ਸਿੰਘ ਬਰਾੜ ਨੂੰ ਸਨਮਾਨਿਤ ਕਰਦਿਆਂ ਪੰਜਾਬ ਪੱਖੀ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪੰਥਕ ਸੋਚ ਅਤੇ ਪੰਜਾਬ ਦਾ ਦਰਦ ਰੱਖਣ ਵਾਲੇ ਉਮੀਦਵਾਰਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ’ਚ ਪੰਜਾਬ ਪੱਖੀ ਪੰਥਕ ਸੋਚ ਵਾਲੇ ਉਮੀਦਵਾਰਾਂ ਦੀ ਜਿੱਤ ਨਾਲ ਪੰਜਾਬ ਅਤੇ ਖਾਸ ਕਰਕੇ ਪੰਥਕ ਮਸਲਿਆਂ ਦੀ ਹੱਲ ਲਈ ਰਾਹ ਪੱਧਰਾ ਹੋਵੇਗਾ। ਅੱਜ ਤਕ ਸੰਸਦ ’ਚ ਪੰਜਾਬ ਦੇ ਮਸਲਿਆਂ ਬਾਰੇ ਕਿਸੇ ਵੀ ਪਾਰਟੀ ਨੇ ਖੁੱਲ੍ਹ ਕੇ ਗੱਲ ਨਹੀਂ ਕੀਤੀ ਜਿਸ ਕਾਰਨ ਪੰਜਾਬ ਅਤੇ ਪੰਥ ਦੇ ਮਸਲੇ ਲਮਕ ਰਹੇ ਹਨ। ਇਸ ਮੌਕੇ ਕਮਲਜੀਤ ਸਿੰਘ ਬਰਾੜ ਨੇ ਭਾਈ ਰੋਡੇ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੰਟਰਨੈਸ਼ਨਲ ਪੰਥਕ ਦਲ ਦੀ ਉਨ੍ਹਾਂ ਨੂੰ ਹਮਾਇਤ ਹਾਸਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਥਕ ਧਿਰ ਨੇ ਜੋ ਹਮਾਇਤ ਦੇ ਕੇ ਉਨ੍ਹਾਂ ਉੱਪਰ ਵਿਸ਼ਵਾਸ ਪ੍ਰਗਟ ਕੀਤਾ ਹੈ ਉਹ ਉਸ ਉੱਪਰ ਖਰੇ ਉੱਤਰਨਗੇ ਅਤੇ ਸੰਸਦ ’ਚ ਪਹੁੰਚ ਕੇ ਪੰਥਕ ਮਸਲਿਆਂ ਖਾਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਲਟਕਦੇ ਮਸਲਿਆਂ ਬਾਰੇ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਅਖੌਤੀ ਪੰਥਕ ਪਾਰਟੀ ਨੇ ਅੱਜ ਤਕ ਸਿਵਾਏ ਆਪਣੇ ਸਵਾਰਥ ਦੀ ਪੂਰਤੀ ਲਈ ਕਦੇ ਵੀ ਪੰਥਕ ਮਸਲਿਆਂ ਦੀ ਆਵਾਜ਼ ਬੁਲੰਦ ਨਹੀਂ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਡੱਲਾ, ਦਿਹਾਤੀ ਪ੍ਰਧਾਨ ਹਰਕ੍ਰਿਸ਼ਨ ਸਿੰਘ ਕੋਠੇ ਜੀਵਾ, ਬੂਟਾ ਸਿੰਘ ਮਲਕ, ਏਕਮ ਸਿੰਘ ਜੱਟਪੁਰੀ, ਰਣਜੀਤ ਸਿੰਘ ਖਾਲਸਾ ਆਦਿ ਤੋਂ ਇਲਾਵਾ ਆਜ਼ਾਦ ਉਮੀਦਵਾਰ ਦੇ ਹਮਾਇਤੀ ਨੌਜਵਾਨ ਹਾਜ਼ਰ ਸਨ।

Advertisement

Advertisement
Advertisement