ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਜ਼ਾਦ ਉਮੀਦਵਾਰ ਸੰਦੀਪ ਗਰਗ ਨੇ ਚੋਣ ਮੁਹਿੰਮ ਭਖਾਈ

10:03 AM Sep 20, 2024 IST
ਅਨਾਜ ਮੰਡੀ ਵਿਚ ਸੰਦੀਪ ਗਰਗ ਦਾ ਸਵਾਗਤ ਕਰਦੇ ਹੋਏ ਆੜ੍ਹਤੀ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਾਡਵਾ ਹਲਕਾ ਨੂੰ ਸਭ ਤੋਂ ਹੌਟ ਸੀਟ ਮੰਨਿਆ ਜਾ ਰਿਹਾ ਹੈ। ਇਸ ਹਲਕੇ ਤੋਂ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖੁਦ ਚੋਣ ਲੜ ਰਹੇ ਹਨ। ਆਜ਼ਾਦ ਉਮੀਦਵਾਰ ਸੰਦੀਪ ਗਰਗ ਨੇ ਵੀ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੁਹਿੰਮ ਦੌਰਾਨ ਅੱਜ ਉਹ ਬਾਬੈਨ ਵਿਚ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਗਰਗ ਨੇ ਕਿਹਾ ਕਿ ਉਹ ਹਮੇਸ਼ਾ ਵਪਾਰੀਆਂ ਤੇ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕਰਨਗੇ। ਇਸ ਦੌਰਾਨ ਬਾਬੈਨ ਮੰਡੀ ਵਿੱਚ ਉਨ੍ਹਾਂ ਦਾ ਕਈ ਥਾਵਾਂ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਉਨ੍ਹਾਂ ਨਾਲ ਸਨ।

Advertisement

ਵਿਕਰਮਜੀਤ ਚੀਮਾ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ

ਬਲਾਕ ਸਮਿਤੀ ਪਿੱਪਲੀ ਦੇ ਚੇਅਰਮੈਨ ਤੇ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਚੀਮਾ ਨੇ ਅੱਜ ਬਾਬੈਨ ’ਚ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਘਰ ਤੇ ਬਾਜ਼ਾਰ ਵਿਚ ਦੁਕਾਨਦਾਰਾਂ ਕੋਲ ਜਾ ਕੇ ਉਨ੍ਹਾਂ ਨੂੰ ਕੈਂਚੀ ਦੇ ਚੋਣ ਨਿਸ਼ਾਨ ’ਤੇ ਵੋਟ ਪਾਉਣ ਦੀ ਅਪੀਲ ਕੀਤੀ। ਚੀਮਾ ਨੇ ਕਿਹਾ ਕਿ ਜੇ ਲੋਕ ਉਨ੍ਹਾਂ ਨੂੰ ਆਪਣਾ ਅਸ਼ੀਰਵਾਦ ਦੇ ਕੇ ਵਿਧਾਇਕ ਚੁਣਦੇ ਹਨ ਤਾਂ ਉਹ ਲਾਡਵਾ ਹਲਕੇ ਦੇ ਵਿਕਾਸ ਤੇ ਲੋਕਾਂ ਦੇ ਮਾਣ ਸਤਿਕਾਰ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ। ਉਹ ਧੀਆਂ ਦੀ ਸੁਰਖਿੱਆ ਨੂੰ ਪਹਿਲ ਦੇਣ ਦੇ ਨਾਲ ਨਾਲ ਲੋਕ ਭਲਾਈ ਦੇ ਕੰਮਾਂ ਨੂੰ ਕਰਾਉਣ ਲਈ ਹਰ ਸੰਭਵ ਯਤਨ ਕਰਨਗੇ।

Advertisement
Advertisement