For the best experience, open
https://m.punjabitribuneonline.com
on your mobile browser.
Advertisement

ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਵੱਲੋਂ ਪਿੰਡਾਂ ’ਚ ਰੋਡ ਸ਼ੋਅ

11:11 AM May 20, 2024 IST
ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਵੱਲੋਂ ਪਿੰਡਾਂ ’ਚ ਰੋਡ ਸ਼ੋਅ
ਜਲਾਲ ਵਿੱਚ ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ ਬੀਬੀ ਪਰਮਜੀਤ ਕੌਰ ਖਾਲੜਾ।
Advertisement

ਪੱਤਰ ਪ੍ਰੇਰਕ
ਭਗਤਾ ਭਾਈ, 19 ਮਈ
ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪੰਥਕ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਹਲਕਾ ਰਾਮਪੁਰਾ ਫੂਲ ਦੇ ਕਾਂਗੜ, ਸਲਾਬਤਪੁਰਾ, ਦਿਆਲਪੁਰਾ ਭਾਈਕਾ, ਜਲਾਲ, ਗੁਰੂਸਰ, ਹਮੀਰਗੜ੍ਹ, ਭਗਤਾ ਭਾਈ, ਗੁੰਮਟੀ ਕਲਾਂ ਤੇ ਸੇਲਬਰਾਹ ਆਦਿ ਪਿੰਡਾਂ ਵਿੱਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ। ਇਸ ਰੋਡ ਸ਼ੋਅ ’ਚ ਵੱਡੀ ਗਿਣਤੀ ਨੌਜਵਾਨ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਸ਼ਾਮਲ ਹੋਏ। ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਮੁੱਚੇ ਫਰੀਦਕੋਟ ਹਲਕੇ ਦੇ ਵੋਟਰਾਂ ਵੱਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਪੰਥਕ ਆਗੂਆਂ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਬੀਬੀ ਪਰਮਜੀਤ ਕੌਰ ਖਾਲੜਾ, ਭਾਈ ਤਰਸੇਮ ਸਿੰਘ ਖਾਲਸਾ (ਪਿਤਾ ਭਾਈ ਅੰਮ੍ਰਿਤਪਾਲ ਸਿੰਘ), ਗੁਰਦੀਪ ਸਿੰਘ ਬਠਿੰਡਾ, ਗੁਰਸੇਵਕ ਸਿੰਘ ਜਵਾਹਰਕੇ, ਜਥੇਦਾਰ ਬੂਟਾ ਸਿੰਘ ਰਣਸੀਂਹ, ਸੁਖਰਾਜ ਸਿੰਘ ਨਿਆਮੀਵਾਲਾ ਅਤੇ ਭਾਈ ਕੰਵਰ ਚੜ੍ਹਤ ਸਿੰਘ ਨੇ ਕਿਹਾ ਕਿ ਇਹ ਚੋਣ ਅਣਖ਼ ਅਤੇ ਗੈਰਤ ਦੀ ਲੜਾਈ ਹੈ।

Advertisement

Advertisement
Advertisement
Author Image

sukhwinder singh

View all posts

Advertisement