For the best experience, open
https://m.punjabitribuneonline.com
on your mobile browser.
Advertisement

ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਨੇ ਲੋਕਾਂ ਤੋਂ ਹਮਾਇਤ ਮੰਗੀ

08:22 AM Apr 21, 2024 IST
ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਨੇ ਲੋਕਾਂ ਤੋਂ ਹਮਾਇਤ ਮੰਗੀ
ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਆਉਂਦੇ ਹੋਏ ਭਾਈ ਸਰਬਜੀਤ ਸਿੰਘ ਅਤੇ ਹੋਰ।
Advertisement

ਪੱਤਰ ਪ੍ਰੇਰਕ
ਬਠਿੰਡਾ, 20 ਅਪਰੈਲ
ਫਰੀਦਕੋਟ (ਰਾਖਵੇਂ) ਹਲਕੇ ਤੋਂ ਆਜ਼ਾਦ ਤੌਰ ’ਤੇ ਲੋਕ ਸਭਾ ਚੋਣ ਲੜਨ ਰਹੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਵੱਲੋਂ ਪੰਜਾਬ ਦੀਆਂ ਹਮਖਿਆਲੀ ਸਿੱਖ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਤੋਂ ਆਪਣੀ ਚੋਣ ਲਈ ਸਾਥ ਮੰਗਿਆ ਜਾ ਰਿਹਾ ਹੈ। ਉਨ੍ਹਾਂ ਅੱਜ ਬਠਿੰਡਾ ਦੇ ਪ੍ਰੈੱਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਰੱਖਿਆ ਅਮਲੇ ਵੱਲੋਂ ਉਨ੍ਹਾਂ ਦੇ ਪਿਤਾ ਨੂੰ ਮੌਕੇ ’ਤੇ ਹੀ ਸ਼ਹੀਦ ਕਰ ਦਿੱਤਾ ਗਿਆ ਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਬਹੁਤ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੀ ਮਾਤਾ ਬਿਮਲ ਕੌਰ ਖ਼ਾਲਸਾ ਨੂੰ ਜੇਲ੍ਹ ਡੱਕਿਆ ਗਿਆ। ਸਰਬਜੀਤ ਸਿੰਘ ਨੇ ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਅਤੇ ਹੋਰ ਹਮ ਖਿਆਲੀ ਜਥੇਬੰਦੀਆਂ ਨੂੰ ਅਪੀਲ ਕੀਤੀ ਉਹ ਆਪੋ-ਆਪਣਾ ਉਮੀਦਵਾਰ ਹਟਾ ਕੇ ਉਸ ਦਾ ਸਾਥ ਦੇਣ ਕਿਉਂਕਿ ਉਹ ਬੇਅੰਤ ਸਿੰਘ ਦਾ ਪੁੱਤਰ ਹੋਣ ਦੇ ਨਾਂ ’ਤੇ ਬਤੌਰ ਪੰਥਕ ਉਮੀਦਵਾਰ ਚੋਣ ਲੜ ਰਿਹਾ ਹੈ।

Advertisement

ਸਰਬਜੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਪੰਥਕ ਧਿਰਾਂ ਦੀ ਹਮਾਇਤ ਨਾਲ ਲੋਕ ਸਭਾ ਹਲਕਾ ਫਰੀਦਕੋਟ ਤੋਂ ਚੋਣ ਲੜ ਰਹੇ ਸਾਕਾ ਨੀਲਾ ਤਾਰਾ ਉਪਰੰਤ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਪੁੱਤਰ ਭਾਈ ਸਰਬਜੀਤ ਸਿੰਘ ਅੱਜ ਆਪਣੀ ਪਤਨੀ ਅਤੇ ਕੁਝ ਸਮਰਥਕਾਂ ਸਣੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਥੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਲੋਕ ਸਭਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਸੀ ਪਰ ਸੰਗਤਾਂ ਵੱਲੋਂ ਜ਼ੋਰ ਪਾਉਣ ’ਤੇ ਉਨ੍ਹਾਂ ਨੇ ਫਰੀਦਕੋਟ ਹਲਕੇ ਤੋਂ ਚੋਣ ਲੜਨ ਦਾ ਫੈਸਲਾ ਲਿਆ ਹੈ।

Advertisement
Author Image

sukhwinder singh

View all posts

Advertisement
Advertisement
×