ਆਜ਼ਾਦ ਉਮੀਦਵਾਰ ਸੁੱਖਾ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
07:20 AM May 30, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 29 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਲਹਿਰਾਗਾਗਾ ਵਾਸੀ ਸੁਖਵਿੰਦਰ ਸਿੰਘ ਸੁੱਖਾ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਅੱਜ ਪਰਿਵਾਰ ਅਤੇ ਸਾਥੀਆਂ ਸਣੇ ਸੁਖਵਿੰਦਰ ਸਿੰਘ ਸੁੱਖਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਗੋਇਲ ਨੇ ਕਿਹਾ ਕਿ ਸੁੱਖਾ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਸੁਖਵਿੰਦਰ ਸਿੰਘ ਸੁੱਖਾ ਨੇ ਦੱਸਿਆ ਕਿ ‘ਆਪ’ ਦੀਆਂ ਨੀਤੀਆਂ, ਵਿਧਾਇਕ ਗੋਇਲ ਦੇ ਕੰਮਾਂ ਤੋਂ ਪ੍ਰਭਾਵਿਤ ਅਤੇ ਅਜੇ ਕੁਮਾਰ ਠੋਲੀ ਦੀ ਪ੍ਰੇਰਨਾ ਸਦਕਾ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ।
Advertisement
Advertisement