ਆਜ਼ਾਦ ਉਮੀਦਵਾਰ ਅਜੈਵੀਰ ਤੇ ਦੀਪਕ ‘ਆਪ’ ਵਿੱਚ ਸ਼ਾਮਲ
07:31 AM Jul 07, 2024 IST
ਪੱਤਰ ਪ੍ਰੇਰਕ
ਜਲੰਧਰ, 6 ਜੁਲਾਈ
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਆਜ਼ਾਦ ਉਮੀਦਵਾਰ ਅਜੈਵੀਰ ਵਾਲਮੀਕਿ ਅਤੇ ਦੀਪਕ ਭਗਤ ਅੱਜ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ। ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਇਸ ਵਾਰ ਵੀ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣਗੇ। ਪਾਰਟੀ ’ਚ ਸ਼ਾਮਲ ਹੋਣ ਮਗਰੋਂ ਦੋਵਾਂ ਆਗੂਆਂ ਨੇ ਕਿਹਾ ਕਿ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਪਾਰਟੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।
Advertisement
Advertisement