ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇੰਦਰਜੀਤ ਨੂੰ ਟੈਂਕੀ ਤੋਂ ਥੱਲੇ ਨਾ ਲਾਹ ਸਕਿਆ ਤਨਖ਼ਾਹ ’ਚ ਵਾਧੇ ਦਾ ਦਿਲਾਸਾ

06:46 PM Jun 29, 2023 IST

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 28 ਜੂਨ

ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਤੋਂ ਨੇੜਲੇ ਪਿੰਡ ਖੁਰਾਣਾ ਵਿੱਚ ਪਿਛਲੇ 16 ਦਿਨਾਂ ਤੋਂ ਟੈਂਕੀ ਉਪਰ ਅਤੇ ਹੇਠਾਂ ਸੰਘਰਸ਼ ਕਰ ਰਹੇ 8736 ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਤਨਖਾਹ ਸਕੇਲ ਤੇ ਹੋਰ ਭੱਤੇ ਨਾ ਦੇ ਕੇ ਤਨਖਾਹ ਵਿਚ ਕੀਤੇ ਵਾਧੇ ‘ਤੇ ਰੋਸ ਜਤਾਇਆ ਹੈ ਅਤੇ ਭਲਕੇ 29 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਉਧਰ ਤਨਖਾਹ ਵਿਚ ਵਾਧਾ ਪਿਛਲੇ 16 ਦਿਨਾਂ ਤੋਂ ਟੈਂਕੀ ਉਪਰ ਡਟੇ ਮਾਨਸਾ ਦੇ ਅਧਿਆਪਕ ਇੰਦਰਜੀਤ ਸਿੰਘ ਨੂੰ ਟੈਂਕੀ ਤੋਂ ਥੱਲੇ ਨਹੀਂ ਲਾਹ ਸਕਿਆ।

Advertisement

ਪੱਕੇ ਮੋਰਚੇ ਦੌਰਾਨ 8736 ਕੱਚੇ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਤੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਨੇ ਦੱਸਿਆ ਕਿ ਅੱਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿਚ ਭਲਕੇ 29 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਅਤੇ 1 ਜੁਲਾਈ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਈ ਤਨਖਾਹ ਸਕੇਲ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਭੱਤਾ ਤੇ ਹੋਰ ਸਹੂਲਤ ਦਿੱਤੀ ਗਈ ਹੈ। ਮੌਜੂਦਾ ਸਰਕਾਰ ਨੇ 36 ਹਜ਼ਾਰ ਰੁਪਏ ਦਿੱਲੀ ਦੀ ਤਰਜ਼ ‘ਤੇ ਦੇਣ ਦਾ ਵਾਅਦਾ ਕੀਤਾ ਸੀ ਪਰੰਤੂ ਤਨਖਾਹ 23500/-ਤੈਅ ਕੀਤੀ ਗਈ ਹੈ।

ਉਧਰ ਟੈਂਕੀ ਉਪਰ ਡਟੇ ਇੰਦਰਜੀਤ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰ ਨੇ ਦਸ ਸਾਲਾ ਪਾਲਿਸੀ ਅਨੁਸਾਰ ਰੈਗੂਲਰ ਕਰਨ ਦੀ ਪ੍ਰਕਿਰਿਆ ਨਹੀਂ ਅਪਣਾਈ ਗਈ, ਪਰਖ ਕਾਲ ਦਾ ਸਮਾਂ ਵੀ ਤੈਅ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਸਰਕਾਰੀ ਭੱਤਾ ਅਤੇ ਹੋਰ ਸਰਕਾਰੀ ਲਾਭ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਟੈਂਕੀ ਉਪਰ ਉਸਦਾ ਸੰਘਰਸ਼ ਜਾਰੀ ਰਹੇਗਾ। ਟੈਂਕੀ ਹੇਠਾਂ ਪੱਕੇ ਮੋਰਚੇ ਵਿਚ ਅੱਜ ਮਲੇਰਕੋਟਲਾ ਅਤੇ ਕਪੂਰਥਲਾ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਗੁਰਿੰਦਰ ਸੋਹੀ, ਰਣਜੀਤ ਸਿੰਘ, ਨਿਰਮਲ ਸਿੰਘ ਕਲੌਦੀ, ਰੇਸ਼ਮ ਸਿੰਘ, ਪੰਕਬਜ਼ ਬਾਬੂ ਕਪੂਰਥਲਾ, ਮਨਜੀਤ ਸਿੰਘ, ਜਗਦੀਪ ਸਿੰਘ, ਮਨੋਹਰ ਲਾਲ, ਵਿਕਾਸ ਵਡੇਰਾ, ਇੰਦਰਜੀਤ ਸਿੰਘ ਡੈਲੂਆਣਾ ਅਤੇ ਸੰਦੀਪ ਕੌਰ ਸ਼ਾਮਲ ਸਨ।

Advertisement
Tags :
ਇੰਦਰਜੀਤਸਕਿਆਟੈਂਕੀਤਨਖ਼ਾਹਥੱਲੇਦਿਲਾਸਾਵਾਧੇ
Advertisement