ਇੰਦਰਜੀਤ ਕੌਰ ਦਾ ‘ਮਾਨਵ ਸੇਵਾ ਪੁਰਸਕਾਰ’ ਨਾਲ ਸਨਮਾਨ
ਜਗਤਾਰ ਸਿੰਘ ਨਹਿਲ
ਲੌਂਗੋਵਾਲ, 28 ਅਕਤੂਬਰ
ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਵਿਚ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਹ ਸੰਸਥਾ ਵੱਲੋਂ ਅੱਜ ਛੇ ਮਹੀਨਿਆਂ ਦੀ ਸਿਖਲਾਈ ਪ੍ਰਦਾਨ ਕਰਨ ਉਪਰੰਤ 37 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਇੰਦਰਜੀਤ ਕੌਰ ਨੂੰ ਪਿੰਗਲਵਾੜਾ ਸੰਸਥਾ ਅਤੇ ਸਮਾਜ ਅੰਦਰ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਵੱਕਾਰੀ ਪੁਰਸਕਾਰ ਮਾਨਵ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨਤ ਭਾਰਤ ਅਭਿਆਨ ਸਲਾਈਟ ਵੱਲੋਂ ਡਾ. ਪੀਕੇ ਜੈਨ ਨੇ ਹੁਨਰ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵੱਲੋਂ ਪ੍ਰਮੋਦ ਕੁਮਾਰ ਦੇ ਨਿਰਦੇਸ਼ਨ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ’ਤੇ ਅਧਾਰਤ ਨਾਟਕ ਖੇਡਿਆ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਊਂਡੇਸ਼ਨ ਕੈਨੇਡਾ ਤੋਂ ਲਖਵੀਰ ਸਿੰਘ ਰਤਨਪਾਲ, ਨਿਰਮਲ ਸਿੰਘ ਹਾਜ਼ਰ ਸਨ।