For the best experience, open
https://m.punjabitribuneonline.com
on your mobile browser.
Advertisement

ਲੋਕਤੰਤਰ ਬਚਾਉਣ ਲਈ ‘ਇੰਡੀਆ’ ਗੱਠਜੋੜ ਜ਼ਰੂਰੀ: ਪਾਇਲਟ

08:05 AM May 22, 2024 IST
ਲੋਕਤੰਤਰ ਬਚਾਉਣ ਲਈ ‘ਇੰਡੀਆ’ ਗੱਠਜੋੜ ਜ਼ਰੂਰੀ  ਪਾਇਲਟ
ਭੁਨਾ ਅਨਾਜ ਮੰਡੀ ਵਿੱਚ ਸੰਬੋਧਨ ਕਰਦੇ ਹੋਏ ਸਚਿਨ ਪਾਇਲਟ।
Advertisement

ਗੁਰਦੀਪ ਸਿੰਘ ਭੱਟੀ
ਟੋਹਾਣਾ, 21 ਮਈ
ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਅੱਜ ਕਿਹਾ ਕਿ ਲੋਕਤੰਤਰ ਤੇ ਸੰਵਿਧਾਨ ਨੂੰ ਬਚਾਉਣ ਲਈ ‘ਇੰਡੀਆ’ ਗੱਠਜੋੜ ਨੂੰ ਕੇਂਦਰ ਦੀ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ। ਸਿਰਸਾ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਕੁਮਾਰੀ ਸੈਲਜ਼ਾ ਲਈ ਚੋਣ-ਪ੍ਰਚਾਰ ਕਰਨ ਵਾਸਤੇ ਇੱਥੇ ਪੁੱਜੇ ਹੋਏ ਸਨ। ਭੁਨਾ ਦੀ ਅਨਾਜ ਮੰਡੀ ਵਿਖੇ ਪੁੱਜਣ ’ਤੇ ਕਾਂਗਰਸੀ ਆਗੂ ਤੇ ਸਾਬਕਾ ਵਿਧਇਕ ਬਲਵਾਨ ਸਿੰਘ ਦੌਲਤਪੁਰੀਆ, ਸਾਬਕਾ ਵਿਧਾਇਕ ਪ੍ਰਲਾਦ ਸਿੰਘ ਗਿੱਲਾਖੇੜਾ, ਪਾਰਟੀ ਨੇਤਾ ਵਿਰੇਂਦਰ ਸਿਵਾਚ, ਸਾਬਕਾ ਵਿਧਾਇਕ ਕੁਲਬੀਰ ਬੈਨੀਵਾਨ ਆਦਿ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਪਾਇਲਟ ਦਾ ਸਵਾਗਤ ਕੀਤਾ। ਸਚਿਨ ਪਾਇਲਟ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਢਾਂਚੇ, ਸੰਵਿਧਾਨ ਨੂੰ ਬਰਕਰਾਰ ਭਾਰਤੀ ਸਭਿਆਚਾਰ ਤੇ ਭਾਰਤੀ ਸਮਾਜ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਵਾਸਤੇ ਹਰੇਕ ਨਾਗਰਿਕ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਦੋਸ਼ ਲਾਇਆ ਕਿ ਅਹਿਮ ਪਰੰਪਰਾਵਾਂ ਨੂੰ ਬਚਾਉਣ ਲਈ ਭਾਜਪਾ ਦੀਆਂ ਕੋਝੀਆਂ ਨੀਤੀਆਂ ਨੂੰ ਹਰਾਉਣ ਲਈ ‘ਇੰਡੀਆ’ ਗੱਠਜੋੜ ਉਮੀਦਵਾਰਾਂ ਨੂੰ ਜਿਤਾਉਣ ਜ਼ਰੂਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨ, ਮਜ਼ਦੂਰ, ਨੌਜਵਾਨ, ਗ਼ਰੀਬ ਪਰਿਵਾਰਾਂ ਨੂੰ ਝੂਠੇ ਲਾਰੇ ਪਰੋਸਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਗੱਫੇ ਵੰਡਣ ਤੋਂ ਬਿਨਾਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਈ ਕਾਰੋਬਾਰੀ ਦੇਸ਼ ਦਾ ਪੈਸਾ ਲੈ ਕੇ ਫ਼ਰਾਰ ਹੋਏ ਹੋ ਗਏ ਪਰ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਭਾਜਪਾ ਨੇ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੌਰਾਨ ਮੌਤਾਂ ’ਤੇ ਚੁੱਪ ਵੱਟੀ ਰੱਖੀ ਅਤੇ ਉਲਟੇ ਉਨ੍ਹਾਂ ਖ਼ਿਲਾਫ਼ ਪੁਲੀਸ ਕੇਸ ਮੜ੍ਹ ਦਿੱਤੇ। ਸਚਿਨ ਪਾਇਲਟ ਨੇ ਕਿਹਾ ਕਿ ਕੁਮਾਰੀ ਸੈਲਜਾ ਦੇ ਪੱਖ ਵਿੱਚ ਮਤਦਾਨ ਕਰਨ ਦੀ ਅਪੀਲ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×