ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੰਡੀਆ’ ਗੱਠਜੋੜ ਵੱਲੋਂ ਨਿਤੀਸ਼ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼

07:51 AM Jun 09, 2024 IST

ਆਦਿਤੀ ਟੰਡਨ
ਨਵੀਂ ਦਿੱਲੀ, 8 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਸਰਕਾਰ ਦੇ ਐਤਵਾਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅੱਜ ਸੱਤਾਧਾਰੀ ਗੱਠਜੋੜ ਦੀ ਮੁੱਖ ਭਾਈਵਾਲ ਪਾਰਟੀ ਜਨਤਾ ਦਲ (ਯੂਨਾਈਟਿਡ) ਨੇ ਦਾਅਵਾ ਕੀਤਾ ਹੈ ਕਿ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਆਗੂਆਂ ਵੱਲੋਂ ਪਾਰਟੀ ਦੇ ਮੁਖੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ।
ਨਵੇਂ ਕੇਂਦਰੀ ਮੰਤਰੀ ਮੰਡਲ ਦੀ ਰੂਪਰੇਖਾ ਸਬੰਧੀ ਰੁਝੇਵਿਆਂ ਭਰੀ ਗੱਲਬਾਤ ਵਿਚਾਲੇ ਜਨਤਾ ਦਲ (ਯੂਨਾਈਟਿਡ) ਦੇ ਜਨਰਲ ਸਕੱਤਰ ਕੇਸੀ ਤਿਆਗੀ ਨੇ ਅੱਜ ਕਿਹਾ, ‘‘ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਆਗੂਆਂ ਵੱਲੋਂ ਜੇਡੀ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਤੱਕ ਕੀਤੀ ਜਾ ਚੁੱਕੀ ਹੈ। ਇਹ ਉਹੀ ਲੋਕ ਹਨ ਜਿਨ੍ਹਾਂ ਨੂੰ ਨਿਤੀਸ਼ ਕੁਮਾਰ ਨੂੰ ਉਨ੍ਹਾਂ ਦੇ ਗੱਠਜੋੜ ਦਾ ਕਨਵੀਨਰ ਬਣਾਉਣ ਤੋਂ ਵੀ ਦਿੱਕਤ ਸੀ। ‘ਇੰਡੀਆ’ ਗੱਠਜੋੜ ਦੇ ਕੁਝ ਆਗੂ ਤਾਂ ਇਸ ਸਬੰਧ ਵਿੱਚ ਨਿਤੀਸ਼ ਕੁਮਾਰ ਨਾਲ ਗੱਲ ਵੀ ਕਰਨਾ ਚਾਹੁੰਦੇ ਸਨ ਪਰ ਪਾਰਟੀ ਨੇ ਫੈਸਲਾ ਲਿਆ ਕਿ ਉਹ ਪਿੱਛੇ ਮੁੜ ਕੇ ਨਹੀਂ ਦੇਖੇਗੀ।’’

Advertisement

ਨਿਤੀਸ਼ ਨੂੰ ਨਹੀਂ ਹੋਈ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼: ਝਾਅ

ਨਵੀਂ ਦਿੱਲੀ: ਜਨਤਾ ਦਲ (ਯੂਨਾਈਟਿਡ) ਦੇ ਸੰਸਦ ਮੈਂਬਰ ਸੰਜੇ ਝਾਅ ਨੇ ਪਾਰਟੀ ਦੇ ਬੁਲਾਰੇ ਕੇ ਸੀ ਤਿਆਗੀ ਦੇ ਉਸ ਦਾਅਵੇ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ‘ਇੰਡੀਆ’ ਗੱਠਜੋੜ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਤੇ ਜੇਡੀ(ਯੂ) ਪ੍ਰਧਾਨ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ। ਕੇ ਸੀ ਤਿਆਗੀ ਨੇ ਅੱਜ ਉਪਰੋਕਤ ਦਾਅਵਾ ਕਰ ਕੇ ਸਿਆਸੀ ਹਲਚਲ ਪੈਦਾ ਕਰ ਦਿੱਤੀ ਸੀ। -ਪੀਟੀਆਈ

Advertisement
Advertisement
Advertisement