ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਇੰਡੀਆ’ ਗੱਠਜੋੜ ਨੂੰ 295 ਤੋਂ ਵੱਧ ਸੀਟਾਂ ਮਿਲਣਗੀਆਂ: ਖੜਗੇ

08:56 AM Jun 02, 2024 IST
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਮੀਟਿੰਗ ਕਰਦੇ ਹੋਏ ਇੰਡੀਆ ਗੱਠਜੋੜ ਦੇ ਆਗੂ। ਫੋਟੋ: ਪੀਟੀਆਈ

ਨਵੀਂ ਦਿੱਲੀ, 1 ਜੂਨ
ਇੰਡੀਆ ਗੱਠਜੋੜ ਦੀਆਂ ਪਾਰਟੀਆਂ ਦੇ ਆਗੂਆਂ ਨੇ ਅੱਜ ਇੱਥੇ ਗ਼ੈਰ-ਰਸਮੀ ਮੀਟੰਗ ਕਰਕੇ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸਬੰਧਤ ਤਿਆਰੀਆਂ ਤੇ ਰਣਨੀਤੀ ’ਤੇ ਚਰਚਾ ਕੀਤੀ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ’ਚ ਗੱਠਜੋੜ ਨੂੰ 295 ਤੋਂ ਵੱਧ ਵੋਟਾਂ ਮਿਲਣਗੀਆਂ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਵਿਰੋਧੀ ਗੱਠਜੋੜ ਦੀਆਂ ਪਾਰਟੀਆਂ ਟੀਵੀ ਚੈਨਲਾਂ ’ਤੇ ਹੋਣ ਵਾਲੀਆਂ ਐਗਜ਼ਿਟ ਪੋਲ (ਚੋਣਾਂ ਤੋਂ ਬਾਅਦ ਸਰਵੇਖਣ) ਨਾਲ ਸਬੰਧਤ ਬਹਿਸਾਂ ’ਚ ਹਿੱਸਾ ਲੈਣਗੀਆਂ ਤਾਂ ਜੋ ਭਾਜਪਾ ਤੇ ਉਸ ਦੇ ਤੰਤਰ ਨੂੰ ਬੇਨਕਾਬ ਕੀਤਾ ਜਾ ਸਕੇ।
ਵਿਰੋਧੀ ਗੱਠਜੋੜ ਨੇ ਇਹ ਵੀ ਤੈਅ ਕੀਤਾ ਹੈ ਕਿ ਆਪਣੇ ਸਥਾਨਕ ਆਗੂਆਂ ਤੇ ਕਾਰਕੁਨਾਂ ਨੂੰ ਇਹ ਨਿਰਦੇਸ਼ ਦਿੱਤੇ ਜਾਣਗੇ ਕਿ ਚਾਰ ਜੂਨ ਨੂੰ ਵੋਟਾਂ ਦੀ ਗਿਣਤੀ ਨਾਲ ਜੁੜੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਜਿੱਤ ਦਾ ਸਰਟੀਫਿਕੇਟ ਮਿਲਣ ਤੱਕ ਵੋਟਿੰਗ ਕੇਂਦਰਾਂ ’ਤੇ ਮੁਸਤੈਦ ਰਹਿਣ। ਇਸ ਗੱਠਜੋੜ ਨੇ ਚੋਣ ਕਮਿਸ਼ਨ ਤੋਂ 2 ਜੂਨ ਨੂੰ ਮੁਲਾਕਾਤ ਦਾ ਸਮਾਂ ਮੰਗਿਆ ਹੈ ਤਾਂ ਜੋ ਵੋਟਾਂ ਦੀ ਗਿਣਤੀ ਨਾਲ ਜੁੜੇ ਮਸਲੇ ਤੇ ਸ਼ਿਕਾਇਤਾਂ ਉਨ੍ਹਾਂ ਸਾਹਮਣੇ ਰੱਖਣ ਦੇ ਨਾਲ ਨਾਲ ਇਨ੍ਹਾਂ ਦੇ ਹੱਲ ਦੀ ਮੰਗ ਵੀ ਕਰ ਸਕਣ। ਮੀਟਿੰਗ ਤੋਂ ਬਾਅਦ ‘ਇੰਡੀਆ’ ਗੱਠਜੋੜ ਦੇ ਆਗੂਆਂ ਦੀ ਮੌਜੂਦਗੀ ’ਚ ਖੜਗੇ ਨੇ ਪੱਤਰਕਾਰਾਂ ਨੂੰ ਕਿਹਾ, ‘ਆਪਣੇ ਆਗੂਆਂ ਤੋਂ ਪੁੱਛਣ ਮਗਰੋਂ ਸਾਡਾ ਇਹ ਅਨੁਮਾਨ ਹੈ ਕਿ ਇੰਡੀਆ ਗੱਠਜੋੜ ਨੂੰ ਘੱਟ ਤੋਂ ਘੱਟ 295 ਸੀਟਾਂ ਮਿਲਣਗੀਆਂ। ਅਸੀਂ ਇਸ ਤੋਂ ਜ਼ਿਆਦਾ ਸੀਟਾਂ ਜਿੱਤਾਂਗੇ। ਇਸ ਜਨਤਾ ਦਾ ਸਰਵੇਖਣ ਹੈ।’ ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ, ‘ਅਸੀਂ ਇੱਕ ਹਾਂ, ਅਸੀਂ ਇੱਕ ਰਹਾਂਗੇ, ਸਾਨੂੰ ਵੰਡਣ ਦੀ ਕੋਸ਼ਿਸ਼ ਨਾ ਕਰੋ।’ ਖੜਗੇ ਅਨੁਸਾਰ ਇੰਡੀਆ ਗੱਠਜੋੜ ਨੇ ਐਗਜ਼ਿਟ ਪੋਲ ਨਾਲ ਸਬੰਧਤ ਬਹਿਸਾਂ ’ਚ ਹਿੱਸਾ ਲੈਣ ਦਾ ਵੀ ਫ਼ੈਸਲਾ ਕੀਤਾ ਹੈ।
ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਐਕਸ ’ਤੇ ਪੋਸਟ ਕੀਤਾ, ‘ਇੰਡੀਆ ਗੱਠਜੋੜ ਦੀ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਕਿ ਐਗਜ਼ਿਟ ਪੋਲ ਨਾਲ ਸਬੰਧਤ ਭਾਜਪਾ ਤੇ ਉਸ ਦੇ ਤੰਤਰ ਨੂੰ ਬੇਨਕਾਬ ਕਰਨਾ ਜ਼ਰੂਰੀ ਹੈ। ਐਗਜ਼ਿਟ ਪੋਲ ਦੀ ਬਹਿਸ ’ਚ ਹਿੱਸਾ ਲੈਣ ਦੇ ਪੱਖ ਤੇ ਵਿਰੋਧ ਦੇ ਸਾਰੇ ਪੱਖਾਂ ’ਤੇ ਚਰਚਾ ਕਰਨ ਮਗਰੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ ਕਿ ਇੰਡੀਆ ਗੱਠਜੋੜ ਦੀਆਂ ਸਾਰੀਆਂ ਮੈਂਬਰ ਪਾਰਟੀਆਂ ਐਗਜ਼ਿਟ ਪੋਲ ਦੀ ਚਰਚਾ ’ਚ ਹਿੱਸਾ ਲੈਣਗੀਆਂ।’ -ਪੀਟੀਆਈ

Advertisement

ਤ੍ਰਿਣਮੂਲ ਕਾਂਗਰਸ ਤੇ ਪੀਡੀਪੀ ਮੀਟਿੰਗ ’ਚੋਂ ਰਹੀਆਂ ਗੈਰਹਾਜ਼ਰ

ਅੱਜ ਦੀ ਮੀਟਿੰਗ ’ਚ ਤ੍ਰਿਣਮੂਲ ਕਾਂਗਰਸ ਤੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਸ਼ਾਮਲ ਨਹੀਂ ਹੋਈਆਂ। ਇਸ ਮੀਟਿੰਗ ’ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਐੱਨਸੀਪੀ (ਐੱਸਸੀਪੀ) ਮੁਖੀ ਸ਼ਰਦ ਪਵਾਰ, ‘ਆਪ’ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲ੍ਹਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤੋਂ ਇਲਾਵਾ ਗੱਠਜੋੜ ਦੀਆਂ ਹੋਰ ਭਾਈਵਾਲ ਪਾਰਟੀਆਂ ਦੇ ਆਗੂ ਹਾਜ਼ਰ ਹੋਏ। ਤ੍ਰਿਣਾਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਹ ਇਸ ਮੀਟਿੰਗ ’ਚ ਸ਼ਾਮਲ ਨਹੀਂ ਹੋ ਸਕੇਗੀ। ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਮੀਟਿੰਗ ਤੋਂ ਪਹਿਲਾਂ ਕਿਹਾ ਸੀ, ‘ਮੈਂ ਹੋ ਸਕਦਾ ਹੈ ਕਿ ਨਾ ਜਾਵਾਂ ਕਿਉਂਕਿ ਮੇਰੀ ਮਾਂ ਦੀ ਅੱਖ ਦੀ ਸਰਜਰੀ ਹੋਈ ਹੈ।’

Advertisement
Advertisement