For the best experience, open
https://m.punjabitribuneonline.com
on your mobile browser.
Advertisement

ਆਪਸੀ ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ ਤੇ ਕੈਨੇਡਾ ਨੂੰ ਇਕ-ਦੂਜੇ ਨਾਲ ਗੱਲ ਕਰਨੀ ਹੋਵੇਗੀ: ਜੈਸ਼ੰਕਰ

11:01 AM Sep 30, 2023 IST
ਆਪਸੀ ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ ਤੇ ਕੈਨੇਡਾ ਨੂੰ ਇਕ ਦੂਜੇ ਨਾਲ ਗੱਲ ਕਰਨੀ ਹੋਵੇਗੀ  ਜੈਸ਼ੰਕਰ
Advertisement

Advertisement

ਵਾਸ਼ਿੰਗਟਨ, 30 ਸਤੰਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਇੱਕ ਦੂਜੇ ਨਾਲ ਗੱਲ ਕਰਨੀ ਹੋਵੇਗੀ ਅਤੇ ਦੇਖਣਾ ਹੋਵੇਗਾ ਕਿ ਉਹ ਖਾਲਿਸਤਾਨ ਸਮਰਥਕ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਮੌਤ ਬਾਰੇ ਆਪਸੀ ਮਤਭੇਦਾਂ ਨੂੰ ਕਵਿੇਂ ਸੁਲਝਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਤਵਿਾਦ, ਕੱਟੜਵਾਦ ਅਤੇ ਚੋਣ ਦਖਲਅੰਦਾਜ਼ੀ ਦੇ ਸਭ ਤੋਂ ਵੱਡੇ ਮੁੱਦਿਆਂ ਨੂੰ ਹੱਲ ਕਰਨਾ ਹੋਵੇਗਾ। ਅੱਜ ਵਾਸ਼ਿੰਗਟਨ ਵਿੱਚ ਭਾਰਤੀ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ੍ਰੀ ਜੈਸ਼ੰਕਰ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟ ਦੀ ਸੰਭਾਵਤ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ਾਂ ਬਾਰੇ ਸੂਚਨਾ 'ਤੇ ਵਿਚਾਰ ਕਰਨ ਲਈ ਤਿਆਰ ਹੈ।

Advertisement

Advertisement
Author Image

Advertisement