For the best experience, open
https://m.punjabitribuneonline.com
on your mobile browser.
Advertisement

ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆਇਆ

06:40 AM Oct 23, 2024 IST
ਭਾਰਤ ਤੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆਇਆ
Advertisement

ਨਵੀਂ ਦਿੱਲੀ, 22 ਅਕਤੂਬਰ
ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਨੇ ਅਗਲੇ ਪੰਜ ਸਾਲਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤਾ ਨਵਿਆ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਤੀ ਸ਼ਰਧਾਲੂ 20 ਅਮਰੀਕੀ ਡਾਲਰ ਸਰਵਿਸ ਚਾਰਜ ਲਿਆ ਜਾਂਦਾ ਹੈ ਤੇ ਭਾਰਤ ਨੇ ਗੁਆਂਢੀ ਮੁਲਕ ਨੂੰ ਇਹ ਫੀਸ ਮੁਆਫ਼ ਕਰਨ ਦੀ ਮੁੜ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ ’ਤੇ ਇਕ ਪੋਸਟ ਵਿਚ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਤੱਕ ਰਸਾਈ ਦੀ ਸਹੂਲਤ ਜਾਰੀ ਰੱਖੇਗੀ।’’ ਇਸ ਤੋਂ ਇਲਾਵਾ ਵਿਦੇਸ਼ ਮੰਤਰਾਲੇ ਨੇ ਕਿਹਾ, ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ’ਤੇ ਸਮਝੌਤਾ ਪੰਜ ਹੋਰ ਸਾਲਾਂ ਲਈ ਨਵਿਆਇਆ ਗਿਆ ਹੈ।’ ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ 24 ਅਕਤੂਬਰ, 2019 ਨੂੰ ਸਮਝੌਤਾ ਹੋਇਆ ਸੀ ਜਿਸ ਤਹਿਤ ਭਾਰਤ ਤੋਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਨਾਰੋਵਾਲ ਦੀ ਯਾਤਰਾ ਦੀ ਸਹੂਲਤ ਦਿੱਤੀ ਗਈ ਸੀ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement