ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਭਾਰਤ ਵਿਚ ਪਾਕਿਸਤਾਨ ਦਾ ਐਕਸ ਖਾਤਾ ਬਲਾਕ
11:07 AM Apr 24, 2025 IST
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 24 ਅਪਰੈਲ
ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਦਹਿਸ਼ਤਗਰਦਾਂ ਵੱਲੋਂ 26 ਸੈਲਾਨੀਆਂ ਦੀ ਹੱਤਿਆ ਤੋਂ ਦੋ ਦਿਨ ਮਗਰੋਂ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਐਕਸ ਖਾਤੇ ਨੂੰ ਭਾਰਤ ਵਿਚ ਬਲਾਕ (ਬੰਦ) ਕਰ ਦਿੱਤਾ ਗਿਆ ਹੈ।
Advertisement
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ਨੂੰ ਭਾਰਤ ਵਿੱਚ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਖਾਤੇ ਨੂੰ ਬਲਾਕ ਕਰਨ ਦੀ ਬੇਨਤੀ ਕੀਤੀ ਸੀ। ਬੇਨਤੀ ਦੀ ਪਾਲਣਾ ਕਰਦੇ ਹੋਏ ਖਾਤਾ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਹੁਣ ਭਾਰਤ ਵਿੱਚ ਉਪਭੋਗਤਾਵਾਂ ਲਈ ਪਹੁੰਚਯੋਗ ਨਹੀਂ ਹੈ।
Advertisement
Advertisement