ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਜ਼ਰਾਈਲ ਤੇ ਇਰਾਨ ਵਿਚਾਲੇ ਤਣਾਅ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਭਾਰਤ: ਇਜ਼ਰਾਇਲੀ ਰਾਜਦੂਤ

11:22 AM Jun 14, 2025 IST
featuredImage featuredImage
ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ ਰੀਊਵੇਨ ਅਜ਼ਾਰ।

ਨਵੀਂ ਦਿੱਲੀ, 14 ਜੂਨ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਭਾਰਤ ਵਿੱਚ ਇਜ਼ਰਾਈਲ (Israel's Ambassador to India) ਦੇ ਰਾਜਦੂਤ ਰੀਊਵੇਨ ਅਜ਼ਾਰ ਨੇ ਅੱਜ ਆਸ ਪ੍ਰਗਟਾਈ ਹੈ ਕਿ ਭਾਰਤ, ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਵਿਚੋਲਗੀ ਕਰਨ ਦੀ ਸਮਰੱਥਾ ਰੱਖਦਾ ਹੈ।
ਅਜ਼ਾਰ ਨੇ ਪੀਟੀਆਈ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਕਿਹਾ, ‘‘ਭਾਰਤ ਲਈ ਦੋਵੇਂ ਧਿਰਾਂ ਨਾਲ ਗੱਲਬਾਤ ਕਰਨ ਦੇ ਰਾਹ ਖੁੱਲ੍ਹੇ ਹਨ। ਇਹ ਅਸਲ ਵਿੱਚ ਇਕ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਅਸੀਂ ਇਸ ਗੰਭੀਰ ਮੁੱਦੇ ’ਤੇ ਭਾਰਤ ਨਾਲ ਗੱਲ ਕਰ ਕੇ ਖੁਸ਼ ਹਾਂ। ਭਾਰਤ ਇਕ ਬਹੁਤ ਵਧੀਆ ਦੋਸਤ ਹੈ।’’ ਇਹ ਟਿੱਪਣੀ ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਵਿਚਾਲੇ ਆਈ ਹੈ, ਜਿਸ ਵਿੱਚ ਇਜ਼ਰਾਈਲ ਅਤੇ ਇਰਾਨ ਦੋਵੇਂ ਇਕ-ਦੂਜੇ ਖ਼ਿਲਾਫ਼ ਹਮਲੇ ਕਰ ਰਹੇ ਹਨ।
ਨੇਤਨਯਾਹੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੀਆਂ ਕਾਰਵਾਈਆਂ ਬਾਰੇ ਜਾਣਕਾਰੀ ਦੇਣ ਲਈ ਫੋਨ ਕੀਤਾ, ਜਿਸ ਨੂੰ ਰਾਜਦੂਤ ਨੇ ਇਰਾਨ ਦੇ ਪਰਮਾਣੂ ਅਤੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਰਾਹੀਂ ਪੈਦਾ ਹੋਣ ਵਾਲੇ ‘ਹੋਂਦ ਦੇ ਖ਼ਤਰੇ’ ਦਾ ਮੁਕਾਬਲਾ ਕਰਨ ਲਈ ਇਕ ਰੱਖਿਆਤਮਕ ਉਪਾਅ ਦੱਸਿਆ। ਅਜ਼ਾਰ ਨੇ ਕਿਹਾ, ‘‘ਦੁਨੀਆ ਦਾ ਕੋਈ ਵੀ ਦੇਸ਼ ਇਸ ਤਰ੍ਹਾਂ ਦੀ ਸਥਿਤੀ ਵਿੱਚ ਦਿਲਚਸਪੀ ਨਹੀਂ ਰੱਖਦਾ ਹੈ।’’ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਜ਼ਰਾਈਲ ਕੋਲ ਫੈਸਲਾਕੁਨ ਕਾਰਵਾਈ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਰਾਨੀ ਅਧਿਕਾਰੀਆਂ ਦਾ ਇਕ ਗੁਪਤ ਸਮੂਹ ਇਜ਼ਰਾਈਲ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਪਰਮਾਣੂ ਹਥਿਆਰ ਵਿਕਸਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਵੇਂ ਕਿ ਇਰਾਨ ਦੇ ਸਭ ਤੋਂ ਚੋਟੀ ਦੇ ਆਗੂ ਅਯਾਤੁੱਲ੍ਹਾ ਖਮੇਨੀ ਨੇ ਵਾਰ-ਵਾਰ ਕਿਹਾ ਹੈ। ਅਜ਼ਾਰ ਨੇ ਕਿਹਾ, ‘‘ਸਾਨੂੰ ਇਕ ਅਟੱਲ ਖਤਰੇ ਨੂੰ ਦੂਰ ਕਰਨਾ ਸੀ ਅਤੇ ਉਨ੍ਹਾਂ ਦੇ ਪਰਮਾਣੂ ਟਿਕਾਣਿਆਂ ਤੇ ਬੈਲਿਸਟਿਕ ਮਿਜ਼ਾਈਲਾਂ ਖ਼ਿਲਾਫ਼ ਫੈਸਲਾਕੁਨ ਕਾਰਵਾਈ ਕਰਨੀ ਸੀ।’’ ਉਨ੍ਹਾਂ ਆਉਣ ਵਾਲੇ ਸਾਲਾਂ ਵਿੱਚ ਬੈਲਿਸਟਿਕ ਮਿਜ਼ਾਈਲਾਂ ਦਾ ਇਕ ਵਿਸ਼ਾਲ ਜ਼ਖੀਰਾ ਤਿਆਰ ਕਰਨ ਦੀ ਇਰਾਨ ਦੀਆਂ ਯੋਜਨਾਵਾਂ ਦਾ ਜ਼ਿਕਰ ਵੀ ਕੀਤਾ। -ਪੀਟੀਆਈ

Advertisement

Advertisement