ਭਾਰਤ ਵੱਲੋਂ ਪਾਕਿਸਤਾਨੀ ਜਹਾਜ਼ਾਂ ਲਈ ਹਵਾਈ ਖੇਤਰ ਬੰਦ
11:10 PM Apr 30, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 30 ਅਪਰੈਲ
ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨੀ ਏਅਰਲਾਈਨਾਂ ਵੱਲੋਂ ਰਜਿਸਟਰਡ, ਸੰਚਾਲਿਤ, ਮਲਕੀਅਤ ਤੇ ਲੀਜ਼ ’ਤੇ ਲਏ ਗਏ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕੀਤਾ ਹੈ।
Advertisement
ਇਸ ਤੋਂ ਪਹਿਲਾਂ ਪਾਕਿਸਤਾਨ ਭਾਰਤੀ ਏਅਰਲਾਈਨਾਂ ਦੇ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਚੁੱਕਾ ਹੈ।
ਇਹ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਵੱਲੋਂ ਪਾਕਿਸਤਾਨ ਵਿਰੁੱਧ ਚੁੱਕੇ ਗਏ ਕਦਮਾਂ ਖਿਲਾਫ ਜਵਾਬ ਵਿੱਚ ਸੀ।
Advertisement
ਭਾਰਤ ਨੇ 22 ਅਪਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਸੈਲਾਨੀਆਂ ਦੀ ਜਾਨ ਜਾਂਦੀ ਰਹੀ ਸੀ, ਤੋਂ ਅਗਲੇ ਦਿਨ ਹੋਰ ਸਖ਼ਤ ਕਦਮ ਚੁੱਕਣ ਦੇ ਨਾਲ-ਨਾਲ ਸਿੰਧੂ ਜਲ ਸੰਧੀ ਨੂੰ ਵੀ ਮੁਅੱਤਲ ਕਰ ਦਿੱਤਾ ਸੀ।
Advertisement