ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਵਿੱਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ: ਖਹਿਰਾ

06:59 AM May 31, 2024 IST
ਭਵਾਨੀਗੜ੍ਹ ਵਿੱਚ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਰੋਡ ਸ਼ੋਅ ਕਰਦੇ ਹੋਏ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ।

ਮੇਜਰ ਸਿੰਘ ਮੱਟਰਾਂ/ਪਵਨ ਕੁਮਾਰ ਵਰਮਾ
ਭਵਾਨੀਗੜ੍ਹ/ਧੂਰੀ, 30 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਰੋਡ ਸ਼ੋਅ ਕੱਢਿਆ ਗਿਆ। ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਇੱਥੇ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਟਰੈਕਟਰਾਂ, ਕਾਰਾਂ, ਜੀਪਾਂ ਅਤੇ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਰੋਡ ਸ਼ੋਅ ਸ਼ੁਰੂ ਕਰਦਿਆਂ ਕਿਹਾ ਕਿ ਪੂਰੇ ਦੇਸ਼ ਅਤੇ ਪੰਜਾਬ ਅੰਦਰ ਇੰਡੀਆ ਗੱਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ, ਜਿਸ ਕਾਰਨ 4 ਜੂਨ ਨੂੰ ਕੇਂਦਰ ਵਿੱਚੋਂ ਮੋਦੀ ਭਾਜਪਾ ਸਰਕਾਰ ਦੀ ਛੁੱਟੀ ਕਰ ਕੇ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਵੋਟਰ ਭਗਵੰਤ ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਵੀ ਫਤਵਾ ਦੇਣਗੇ। ਇਹ ਰੋਡ ਸ਼ੋਅ ਅਨਾਜ ਮੰਡੀ ਤੋਂ ਮੁੱਖ ਮਾਰਗ ਰਾਹੀਂ ਸੰਗਰੂਰ ਵੱਲ ਰਵਾਨਾ ਹੋ ਗਿਆ। ਇਸ ਮੌਕੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸੁਖਪਾਲ ਸਿੰਘ ਖਹਿਰਾ ਦੇ ਨਾਲ ਇਸ ਰੋਡ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਜਸਵਿੰਦਰ ਸਿੰਘ ਧੀਮਾਨ, ਰਣਜੀਤ ਕੌਰ ਬਦੇਸ਼ਾ, ਰਣਜੀਤ ਸਿੰਘ ਤੂਰ, ਰਾਜਿੰਦਰ ਸਿੰਘ ਸੰਘਰੇੜੀ, ਵਰਿੰਦਰ ਕੁਮਾਰ ਪੰਨਵਾ ਹਾਜ਼ਰ ਸਨ।

Advertisement

Advertisement