ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ: ਔਜਲਾ

06:42 AM Apr 17, 2024 IST
ਸਮਰਥਕਾਂ ਦਾ ਪਿਆਰ ਕਬੂਲਦੇ ਹੋਏ ਗੁਰਜੀਤ ਸਿੰਘ ਔਜਲਾ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਅਪਰੈਲ
ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਅੱਜ ਅੰਮ੍ਰਿਤਸਰ ਪਹੁੰਚਣ ’ਤੇ ਰੇਲਵੇ ਸਟੇਸ਼ਨ ’ਤੇ ਸਮਰਥਕਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਤੇ ਸਮਰਥਕਾਂ ਨੇ ਰੇਲਵੇ ਸਟੇਸ਼ਨ ’ਤੇ ਪਹੁੰਚ ਕੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਪਟਾਕਿਆਂ ਤੇ ਨਾਅਰਿਆਂ ਨਾਲ ਸਵਾਗਤ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਦੇਸ਼ ਦਾ ਸੰਵਿਧਾਨ ਬਚਾਇਆ ਜਾਵੇਗਾ।
ਸ੍ਰੀ ਔਜਲਾ ਨੇ ਰੇਲਗੱਡੀ ਤੋਂ ਹੇਠਾਂ ਉਤਰਦੇ ਹੀ ਰੇਲਵੇ ਸਟੇਸ਼ਨ ’ਤੇ ਸਥਾਪਿਤ ਦਰਬਾਰ ਸਾਹਿਬ ਦੇ ਮਾਡਲ ਅੱਗੇ ਮੱਥਾ ਟੇਕਿਆ। ਇੱਥੇ ਹੀ ਉਨ੍ਹਾਂ ਆਪਣੀ ਮਾਤਾ ਜਗੀਰ ਕੌਰ ਦਾ ਆਸ਼ੀਰਵਾਦ ਲਿਆ। ਸਮਰਥਕਾਂ ਨੇ ਢੋਲ ਵਜਾਏ ਤੇ ਭੰਗੜੇ ਪਾਏ ਅਤੇ ਫੁੱਲਾਂ ਦੇ ਹਾਰ ਪਾ ਕੇ ਤੇ ਫੁੱਲਾਂ ਦੀ ਵਰਖਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਉਹ ਦੋ ਵਾਰ ਇਸ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਤੀਜੀ ਵਾਰ ਲੋਕ ਸਭਾ ਚੋਣਾਂ ਲਈ ਇਸੇ ਹਲਕੇ ਤੋਂ ਟਿਕਟ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਹ ਟਿਕਟ ਗੁਰੂਘਰ ਅਤੇ ਲੋਕਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜੇ ਇਸ ਵਾਰ ਵੀ ਲੋਕਾਂ ਦਾ ਉਨ੍ਹਾਂ ’ਤੇ ਭਰੋਸਾ ਬਣਿਆ ਰਿਹਾ ਤਾਂ ਹੋਰ ਵੀ ਕੰਮ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਦੇਸ਼ ਦਾ ਸੰਵਿਧਾਨ ਬਚਾਇਆ ਜਾਵੇਗਾ। ਉਨ੍ਹਾਂ ਦੇ ਸਮਰਥਕ ਤੇ ਅੰਮ੍ਰਿਤਸਰ ਦੇ ਲੋਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਉਨ੍ਹਾਂ ਨੂੰ ਜਿੱਤ ਵੱਲ ਲੈ ਕੇ ਜਾਣਗੇ। ਉਹ ਰੇਲਵੇ ਸਟੇਸ਼ਨ ਤੋਂ ਸਮਰਥਕਾਂ ਦੇ ਮਾਰਚ ਨਾਲ ਆਪਣੇ ਦਫ਼ਤਰ ਪੁੱਜੇ। ਇਸ ਨਾਲ ਸਵਾਗਤੀ ਸਮਾਰੋਹ ਰੋਡ ਸ਼ੋਅ ਵਿੱਚ ਬਦਲ ਗਿਆ।

Advertisement

Advertisement
Advertisement