ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ’ਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ: ਯੇਚੁਰੀ

03:58 PM May 30, 2024 IST

ਪਾਲ ਸਿੰਘ ਨੌਲੀ
ਜਲੰਧਰ, 30 ਮਈ
ਸੀਪੀਆਈ(ਐੱਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਜੰਡਿਆਲਾ ਮੰਜਕੀ ਵਿੱਚ ਚੋਣ ਰੈਲੀ ਦੌਰਾਨ ਦਾਅਵਾ ਕੀਤਾ ਕਿ 4 ਜੂਨ ਦੇ ਚੋਣ ਨਤੀਜਿਆਂ ਤੋਂ ਬਾਅਦ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਕਮਿਊਨਿਸਟ ਇਸ ਸਰਕਾਰ ਦਾ ਬਾਹਰੋਂ ਸਮਰਥਨ ਕਰਨਗੇ। ਉਹ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸੀਪੀਆਈ (ਐੱਮ) ਅਤੇ ਸੀਪੀਆਈ ਦੇ ਜਲੰਧਰ (ਰਾਖਵੇਂ) ਲੋਕ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਦੇ ਹੱਕ ਵਿੱਚ ਹੋਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਮੌਕੇ ਸੀਪੀਆਈ (ਐੱਮ) ਦੇ ਪੰਜਾਬ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਪੰਜਾਬ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚੋਂ ਇਸ ਵਾਰ ਕਾਮਰੇਡ ਪਰਸ਼ੋਤਮ ਲਾਲ ਬਿਲਗਾ ਸਮੇਤ ਚਾਰ ਕਮਿਊਨਿਸਟ ਅਤੇ ਨੌਂ ਕਾਂਗਰਸੀ ਜਿੱਤ ਕੇ ਲੋਕ ਸਭਾ ਵਿੱਚ ਪੁੱਜਣਗੇ ਅਤੇ ਬਾਕੀ ਸਾਰੀਆਂ ਪਾਰਟੀਆਂ ਦਾ ਮੁਕੰਮਲ ਸਫਾਇਆ ਹੋ ਜਾਵੇਗਾ।

Advertisement

Advertisement