ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਭਾਰਤ ਵੱਲੋਂ ਨਿਖੇਧੀ
05:54 PM Sep 19, 2024 IST
Advertisement
ਨਵੀਂ ਦਿੱਲੀ, 19 ਸਤੰਬਰ
ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ ਅਦਾਲਤ ਨੇ ਭਾਰਤ ਸਰਕਾਰ ਤੇ ਉਸ ਦੇ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੀ ਭਾਰਤ ਸਰਕਾਰ ਨੇ ਸਖਤ ਨਿਖੇਧੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ‘ਗੈਰ-ਵਾਜਬ ਅਤੇ ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਇਸ ਨਾਲ ਭਾਰਤ ਦੇ ਦਹਿਸ਼ਤਗਰਦੀ ਖ਼ਿਲਾਫ਼ ਵਿਚਾਰ ਨਹੀਂ ਬਦਲਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦੇਸ਼ ਸਕੱਤਰ ਨੇ ਕਿਹਾ ਕਿ ਉਹ ਤੁਹਾਡਾ ਧਿਆਨ ਉਸ ਵਿਅਕਤੀ ਪੰਨੂ ਵੱਲ ਦਿਵਾਉਣਾ ਚਾਹੁੰਦਾ ਹਨ ਜੋ ਗੈਰਕਾਨੂੰਨੀ ਸੰਗਠਨ ਚਲਾਉਂਦਾ ਹੈ ਤੇ ਉਸ ਖ਼ਿਲਾਫ਼ ਯੂਏਪੀਏ ਤਹਿਤ ਰੋਕ ਲੱਗੀ ਹੋਈ ਹੈ। ਦੱਸਣਾ ਬਣਦਾ ਹੈ ਕਿ ਪੰਨੂ ਕੋਲ ਅਮਰੀਕੀ ਤੇ ਕੈਨੇਡਿਆਈ ਨਾਗਰਿਕਤਾ ਹੈ ਤੇ ਭਾਰਤ ਨ ਇਸ ਨੂੰ ਅਤਿਵਾਦੀ ਐਲਾਨਿਆ ਹੋਇਆ ਹੈ।
Advertisement
Advertisement
Advertisement