ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਨੇ ਅਤਿਵਾਦ ਵਿਰੋਧੀ ਟਰੱਸਟ ਫੰਡ ’ਚ 5 ਲੱਖ ਡਾਲਰ ਦਾ ਯੋਗਦਾਨ ਦਿੱਤਾ

06:56 AM May 09, 2024 IST

ਸੰਯੁਕਤ ਰਾਸ਼ਟਰ, 8 ਮਈ
ਭਾਰਤ ਨੇ ਸੰਯੁਕਤ ਰਾਸ਼ਟਰ ਅਤਿਵਾਦ ਵਿਰੋਧੀ ਟਰੱਸਟ ਫੰਡ ’ਚ 5 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਸੰਯੁਕਤ ਰਾਸ਼ਟਰ ’ਚ ਭਾਰਤ ਦੀ ਸਥਾਈ ਪ੍ਰਤੀਨਿਧ ਰੁਚਿਰਾ ਕੰਬੋਜ ਨੇ ਅਤਿਵਾਦ ਵਿਰੋਧੀ ਸੰਯੁਕਤ ਰਾਸ਼ਟਰ ਦੇ ਦਫ਼ਤਰ ਦੇ ਅਧੀਨ ਸਕੱਤਰ ਜਨਰਲ ਵਲਾਦੀਮੀਰ ਵੋਰੋਨਕੋਵ ਨੂੰ ਇਹ ਰਾਸ਼ੀ ਸੌਂਪੀ। ਭਾਰਤ ਦੇ ਸਥਾਈ ਮਿਸ਼ਨ ਨੇ ਇਕ ਬਿਆਨ ’ਚ ਕਿਹਾ ਕਿ ਉਨ੍ਹਾਂ ਦਾ ਮੁਲਕ ਸੰਯੁਕਤ ਰਾਸ਼ਟਰ ਦੇ ਅਤਿਵਾਦ ਵਿਰੋਧੀ ਦਫ਼ਤਰ ਵੱਲੋਂ ਵਿੱਢੇ ਗਏ ਕੰਮਾਂ ਨੂੰ ਅਹਿਮੀਅਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਖ਼ਿਲਾਫ਼ ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠ ਆਲਮੀ ਜੰਗ ’ਚ ਹਮਾਇਤ ਪ੍ਰਤੀ ਇਹ ਯੋਗਦਾਨ ਭਾਰਤ ਦੀ ਵਚਨਬੱਧਤਾ ਦਿਖਾਉਂਦਾ ਹੈ। ਅਫ਼ਰੀਕਾ ’ਚ ਅਤਿਵਾਦ ਵਿਰੋਧੀ ਵਧ ਰਹੇ ਖ਼ਤਰੇ ਦੇ ਮੁੱਦੇ ਨੂੰ ਹੱਲ ਕਰਨ ਲਈ ਭਾਰਤ ਪਿਛਲੇ ਕੁਝ ਸਾਲਾਂ ਤੋਂ ਤਰਜੀਹ ਦੇ ਰਿਹਾ ਹੈ। -ਪੀਟੀਆਈ

Advertisement

Advertisement
Advertisement