ਕੈਨੇਡੀਅਨ ਸੰਸਦ ਵੱਲੋਂ ਨਿੱਝਰ ਨੂੰ ਸ਼ਰਧਾਂਜਲੀ ਦੇਣ ਦੀ ਭਾਰਤ ਨੇ ਆਲੋਚਨਾ ਕੀਤੀ
05:23 PM Jun 21, 2024 IST
ਨਵੀਂ ਦਿੱਲੀ, 21 ਜੂਨ
ਭਾਰਤ ਨੇ ਕੈਨੇਡੀਅਨ ਸੰਸਦ ਵੱਲੋਂ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਇੱਕ ਮਿੰਟ ਦਾ ਮੌਨ ਰੱਖਣ ਦੀ ਆਲੋਚਨਾ ਕੀਤੀ। ਨਿੱਝਰ ਨੂੰ ਪਿਛਲੇ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਅਤਿਵਾਦ ਨੂੰ ਸਿਆਸੀ ਥਾਂ ਦੇਣ ਅਤੇ ਹਿੰਸਾ ਦੀ ਵਕਾਲਤ ਕਰਨ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਦੇ ਹਾਂ।’ ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਤਣਾਅਪੂਰਨ ਹੋ ਗਏ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕੀਤਾ।
Advertisement
Advertisement