ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਛੇ ਵਿਕਟਾਂ ਨਾਲ ਹਰਾਇਆ

07:56 AM Jun 24, 2024 IST
ਲੜੀ ਜਿੱਤਣ ਮਗਰੋਂ ਖੁਸ਼ੀ ਮਨਾਉਂਦੀਆਂ ਹੋਈਆਂ ਭਾਰਤੀ ਖਿਡਾਰਨਾਂ। -ਫੋਟੋ: ਪੀਟੀਆਈ

ਬੰਗਲੂਰੂ, 23 ਜੁਲਾਈ
ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਸਮ੍ਰਿਤੀ ਮੰਧਾਨਾ ਦੀ ਅਗਵਾਈ ਵਿੱਚ ਸ਼ਾਨਦਾਰ ਬੱਲੇਬਾਜ਼ੀ ਸਦਕਾ ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਦੱਖਣੀ ਅਫਰੀਕਾ ਨੂੰ ਛੇ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ’ਤੇ ਹੂੰਝਾ ਫੇਰ ਜਿੱਤ ਦਰਜ ਕੀਤੀ।
ਹਾਲਾਂਕਿ ਮੰਧਾਨਾ ਲਗਾਤਾਰ ਤੀਜੇ ਮੈਚ ਵਿੱਚ ਸੈਂਕੜਾ ਲਗਾਉਣ ਤੋਂ ਖੁੰਝ ਗਈ। ਉਸ ਨੇ 83 ਗੇਂਦਾਂ ਵਿੱਚ 11 ਚੌਕਿਆਂ ਦੀ ਮਦਦ ਨਾਲ 90 ਦੌੜਾਂ ਦੀ ਪਾਰੀ ਖੇਡੀ।
ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ’ਤੇ 215 ਦੌੜਾਂ ’ਤੇ ਰੋਕਣ ਮਗਰੋਂ ਭਾਰਤ ਨੇ 40.4 ਓਵਰ ਵਿੱਚ ਚਾਰ ਵਿਕਟਾਂ ’ਤੇ 220 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਕਪਤਾਨ ਹਰਮਨਪ੍ਰੀਤ ਕੌਰ ਨੇ 42 ਦੌੜਾਂ ਦੀ ਪਾਰੀ ਖੇਡੀ।
ਸ਼ੈਫਾਲੀ ਵਰਮਾ ਨੇ 25 ਅਤੇ ਪ੍ਰੀਆ ਪੂਨੀਆ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਦੂਜੇ ਪਾਸੇ ਦੱਖਣੀ ਅਫਰੀਕਾ ਦੀ ਕਪਤਾਨ ਲੌਰਾ ਵੋਲਵਾਰਟ ਨੇ 61 ਦੌੜਾਂ ਬਣਾਈਆਂ ਪਰ ਟੀਮ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। -ਪੀਟੀਆਈ

Advertisement

Advertisement