ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੰਡੀਆ’ ਗੱਠਜੋੜ ਨਿੱਜੀ ਸਵਾਰਥ ਲਈ ਕਰ ਰਿਹੈ ਗੁਮਰਾਹ: ਟੰਡਨ

08:24 AM May 09, 2024 IST
ਸੈਕਟਰ-26 ਦੀ ਸਬਜ਼ੀ ਮੰਡੀ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਸੰਜੇ ਟੰਡਨ।

ਆਤਿਸ਼ ਗੁਪਤਾ
ਚੰਡੀਗੜ੍ਹ, 8 ਮਈ
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਅੱਜ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿਚ ਵਕੀਲਾਂ ਅਤੇ ਸੈਕਟਰ-26 ਸਬਜ਼ੀ ਮੰਡੀ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਸੈਕਟਰ-26 ਦੀ ਅਨਾਜ ਮੰਡੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਟੰਡਨ ਨੇ ‘ਆਪ’ ਤੇ ਕਾਂਗਰਸ ਦੇ ਗੱਠਜੋੜ ਨੂੰ ਦੋ ਠੱਗਾਂ ਦਾ ਗਠਜੋੜ ਦੱਸਿਆ ਜੋ ਕਿ ਆਪਣੇ ਨਿੱਜੀ ਸਵਾਰਥ ਲਈ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਚੰਡੀਗੜ੍ਹ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਇਕੱਠੇ ਚੋਣ ਲੜ ਰਹੇ ਹਨ, ਪਰ ਪੰਜਾਬ ਵਿੱਚ ਇਕ-ਦੂਜੇ ਦੇ ਖ਼ਿਲਾਫ਼ ਚੋਣ ਲੜ ਰਹੇ ਹਨ। ਇਸ ਦੌਰਾਨ ਉਨ੍ਹਾਂ ਵਿਕਰੇਤਾਵਾਂ ਦੇ ਮਸਲਿਆਂ ’ਤੇ ਜਲਦੀ ਕਾਰਵਾਈ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ‘ਸਿਟੀ ਬਿਊਟੀਫੁਲ’ ਦੇ ਮਿਆਰਾਂ ਅਨੁਸਾਰ ਮੰਡੀ ਨੂੰ ਸਾਫ਼-ਸੁਥਰਾ ਬਣਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਟੰਡਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਦੇਸ਼ ’ਚ ਸੰਵਿਧਾਨ ਅਤੇ ਲੋਕਤੰਤਰ ਦੋਵਾਂ ਦਾ ਕਤਲ ਕੀਤਾ ਸੀ। ਇਸ ਤਾਨਾਸ਼ਾਹੀ ਰਵੱਈਏ ਨੂੰ ਹਮੇਸ਼ਾ ਨਮੋਸ਼ੀ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 1947 ਵਿੱਚ ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਲੋਕਤੰਤਰ ਦਾ ਕਤਲ ਕਰ ਦਿੱਤਾ ਗਿਆ ਤੇ ਗਾਂਧੀ ਪਰਿਵਾਰ ਦੇ ਸੁਆਰਥੀ ਮਨੋਰਥਾਂ ਕਾਰਨ ਸਰਦਾਰ ਵੱਲਭ ਭਾਈ ਪਟੇਲ ਨੂੰ ਭਾਰਤ ਦਾ ਪ੍ਰਧਾਨ ਮੰਤਰੀ ਨਹੀਂ ਬਣਾਇਆ। ਇਸ ਤੋਂ ਬਾਅਦ 1975 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਢੰਗ ਨਾਲ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਤੇ ਸਮੁੱਚੀ ਵਿਰੋਧੀ ਧਿਰ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਕੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ।

Advertisement

Advertisement
Advertisement