ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਨਾਲ ਮਿਲ ਕੇ ਕੰਮ ਕਰਨ ਦਾ ਚਾਹਵਾਨ ਹੈ ਭਾਰਤ: ਰਾਜਨਾਥ

08:14 AM Aug 26, 2024 IST
ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਾਣਕਾਰੀ ਦਿੰਦੇ ਹੋਏ ਅਮਰੀਕੀ ਜਲ ਸੈਨਾ ਕੇਂਦਰ ਦੇ ਅਧਿਕਾਰੀ। -ਫੋਟੋ: ਪੀਟੀਆਈ

ਵਾਸ਼ਿੰਗਟਨ, 25 ਅਗਸਤ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਤੇ ਅਮਰੀਕਾ ਮਿਲ ਕੇ ਕੰਮ ਕਰਨ ਅਤੇ ਇੱਕ-ਦੂਜੇ ਦੇ ਤਜਰਬਿਆਂ ਦਾ ਲਾਹਾ ਲੈਣ ਦੇ ਚਾਹਵਾਨ ਹਨ। ਉਨ੍ਹਾਂ ਬੀਤੇ ਦਿਨ ਮੈਰੀਲੈਂਡ ’ਚ ਅਮਰੀਕੀ ਜਲ ਸੈਨਾ ਦੇ ਇਕ ਜੰਗੀ ਸਮੱਗਰੀ ਕੇਂਦਰ ਦਾ ਨਿਰੀਖਣ ਕਰਨ ਮਗਰੋਂ ਇਹ ਟਿੱਪਣੀ ਕੀਤੀ। ਰਾਜਨਾਥ ਸਿੰਘ ਭਾਰਤ ਤੇ ਅਮਰੀਕਾ ਵਿਚਾਲੇ ਆਲਮੀ ਰਣਨੀਤਕ ਭਾਈਵਾਲੀ ਹੋਰ ਮਜ਼ਬੂਤ ਕਰਨ ਲਈ ਅਮਰੀਕਾ ਦੀ ਚਾਰ-ਰੋਜ਼ਾ ਫੇਰੀ ’ਤੇ ਹਨ।
ਰੱਖਿਆ ਮੰਤਰੀ ਨੇ ਐਕਸ ’ਤੇ ਇੱਕ ਪੋਸਟ ’ਚ ਕਿਹਾ, ‘ਕਾਰਡੇਰੌਕ ’ਚ ਨੇਵਲ ਸਰਫੇਸ ਵਾਰਫੇਅਰ ਸੈਂਟਰ ਦਾ ਦੌਰਾ ਕੀਤਾ ਅਤੇ ਇਸ ਕੇਂਦਰ ’ਚ ਕੀਤੇ ਜਾ ਰਹੇ ਅਹਿਮ ਤਜਰਬੇ ਦੇਖੇ।’ ਉਨ੍ਹਾਂ ਕਿਹਾ, ‘ਭਾਰਤ ਤੇ ਅਮਰੀਕਾ ਮਿਲ ਕੇ ਕੰਮ ਕਰਨ ਅਤੇ ਇੱਕ-ਦੂਜੇ ਦੇ ਤਜਰਬਿਆਂ ਦਾ ਲਾਹਾ ਲੈਣ ਦੇ ਚਾਹਵਾਨ ਹਨ।’ ਇਸ ਤੋਂ ਪਹਿਲਾਂ ਰਾਜਨਾਥ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਤੇ ਰੱਖਿਆ ਮੰਤਰੀ ਲੌਇਡ ਆਸਟਿਨ ਨਾਲ ਮੁਲਾਕਾਤ ਕੀਤੀ। ਆਸਟਿਨ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ ਅਮਰੀਕਾ-ਭਾਰਤ ਸਬੰਧਾਂ ਦੀ ਗਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਖ ਵੱਖ ਰੱਖਿਆ ਮੁੱਦਿਆਂ ’ਤੇ ਦੋਵਾਂ ਦੇਸ਼ਾਂ ਵਿਚਾਲੇ ਵਧਦੇ ਸਹਿਯੋਗ ਦਾ ਜ਼ਿਕਰ ਕੀਤਾ ਜਿਸ ’ਚ ਉਨ੍ਹਾਂ ਦੀਆਂ ਫ਼ੌਜਾਂ ਵਿਚਾਲੇ ਅਹਿਮ ਸਪਲਾਈ ਲੜੀਆਂ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਵੀ ਸ਼ਾਮਲ ਹਨ। ਆਸਟਿਨ ਨੇ ਕਿਹਾ, ‘ਅਸੀਂ ਇੱਕ ਆਜ਼ਾਦ ਤੇ ਮੁਕਤ ਹਿੰਦ-ਪ੍ਰਸ਼ਾਂਤ ਖੇਤਰ ਦਾ ਨਜ਼ਰੀਆ ਸਾਂਝਾ ਕਰਦੇ ਹਾਂ ਅਤੇ ਸਾਡਾ ਰੱਖਿਆ ਸਹਿਯੋਗ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਅਸੀਂ ਆਪਣੇ ਰੱਖਿਆ ਸਨਅਤੀ ਸਬੰਧਾਂ ਦਾ ਵਿਸਤਾਰ ਕਰ ਰਹੇ ਹਾਂ ਅਤੇ ਸਮਰੱਥਾਵਾਂ ਦਾ ਸਹਿ-ਉਦਪਾਦਨ ਕਰਨ ਤੇ ਸਪਲਾਈ ਲੜੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਹਾਂ।’ ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਨੇ ਸਾਰੇ ਖੇਤਰਾਂ ’ਚ ਸਹਿਯੋਗ ਵਧਾਇਆ ਹੈ ਅਤੇ ਉਨ੍ਹਾਂ ‘ਰਿਮ ਆਫ ਦਿ ਪੈਸੇਫਿਕ’ ਵਿੱਚ ਭਾਰਤ ਦੀ ਭਾਈਵਾਲੀ ’ਤੇ ਰੋਸ਼ਨੀ ਪਾਈ ਜੋ ਹਵਾਈ ’ਚ ਅਮਰੀਕੀ ਜਲ ਸੈਨਾ ਦੀ ਅਗਵਾਈ ਹੇਠ ਕੀਤਾ ਗਿਆ ਅਭਿਆਸ ਸੀ ਜਿਸ ਵਿੱਚ 29 ਭਾਈਵਾਲ ਮੁਲਕਾਂ ਨੇ ਹਿੱਸਾ ਲਿਆ ਸੀ। ਰੱਖਿਆ ਮੰਤਰੀ ਨੇ ਲੋਕਾਂ ਵਿਚਾਲੇ ਮਜ਼ਬੂਤ ਸਬੰਧਾਂ, ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਕਈ ਮੁੱਦਿਆਂ ’ਤੇ ਅਮਰੀਕਾ ਤੇ ਭਾਰਤ ਵਿਚਾਲੇ ਹਿੱਤਾਂ ਦਾ ਵੀ ਜ਼ਿਕਰ ਕੀਤਾ। -ਪੀਟੀਆਈ

Advertisement

Advertisement
Advertisement