ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

India-Pak Tensions: ਪਾਕਿ ਵਿਦੇਸ਼ ਮੰਤਰੀ ਵੱਲੋਂ ਵਿਵਾਦਪੂਰਨ ਮੁੱਦਿਆਂ ਦੇ ਹੱਲ ਲਈ ਭਾਰਤ ਨਾਲ 'ਸੰਯੁਕਤ ਗੱਲਬਾਤ' ਦੀ ਮੰਗ

02:17 PM May 16, 2025 IST
featuredImage featuredImage
ਪਾਕਿ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ।

ਇਸਲਾਮਾਬਾਦ, 16 ਮਈ

Advertisement

ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਦੋਵਾਂ ਧਿਰਾਂ ਵਿਚਕਾਰ ਵਿਵਾਦਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ 'ਸੰਯੁਕਤ ਗੱਲਬਾਤ' ਦੀ ਮੰਗ ਕੀਤੀ ਹੈ। ਹਾਲਾਂਕਿ ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਨਾਲ ਸਿਰਫ਼ ਮਕਬੂਜ਼ਾ ਕਸ਼ਮੀਰ ਦੀ ਵਾਪਸੀ ਅਤੇ ਅਤਿਵਾਦ ਦੇ ਮੁੱਦੇ ’ਤੇ ਗੱਲਬਾਤ ਕਰੇਗਾ। ਸੈਨੇਟ ਨੂੰ ਸੰਬੋਧਨ ਕਰਦੇ ਹੋਏ ਡਾਰ ਨੇ ਕਿਹਾ ਕਿ ਸੀ ਕਿ ਭਾਰਤ ਨਾਲ ਗੋਲੀਬੰਦੀ 18 ਮਈ ਤੱਕ ਵਧਾ ਦਿੱਤੀ ਗਈ ਹੈ, ਪਰ ਦੋਵਾਂ ਦੇਸ਼ਾਂ ਵਿਚਕਾਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਅੰਤ ਇਕ ਰਾਜਨੀਤਿਕ ਗੱਲਬਾਤ ਕਰਨੀ ਪਵੇਗੀ।

ਜ਼ਿਕਰਯੋਗ ਹੈ ਕਿ ਭਾਰਤ ਨੇ 22 ਅਪਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ 7 ​​ਮਈ ਨੂੰ ਸਵੇਰੇ ਅਤਿਵਾਦੀ ਢਾਂਚੇ ’ਤੇ ਆਪਰੇਸ਼ਨ ਸਿੰਧੂਰ' ਦੇ ਤਹਿਤ ਸਟੀਕ ਸਟ੍ਰਾਈਕ ਕੀਤੇ ਸਨ। ਭਾਰਤੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ 8, 9 ਅਤੇ 10 ਮਈ ਨੂੰ ਭਾਰਤੀ ਫੌਜੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਭਾਰਤ ਅਤੇ ਪਾਕਿਸਤਾਨ ਨੇ ਚਾਰ ਦਿਨਾਂ ਦੇ ਤੀਬਰ ਸਰਹੱਦ ਪਾਰ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਟਕਰਾਅ ਨੂੰ ਖਤਮ ਕਰਨ ਲਈ 10 ਮਈ ਨੂੰ ਇੱਕ ਸਮਝੌਤਾ ਕੀਤਾ।

Advertisement

ਡਾਰ ਨੇ ਕਿਹਾ, ‘‘ਅਸੀਂ ਦੁਨੀਆ ਨੂੰ ਦੱਸਿਆ ਹੈ ਕਿ ਅਸੀਂ ਇਕ ਸੰਯੁਕਤ ਗੱਲਬਾਤ ਕਰਾਂਗੇ।’’ ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓ) 18 ਮਈ ਨੂੰ ਦੁਬਾਰਾ ਸੰਪਰਕ ਕਰਨਗੇ।

ਡਾਰ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਸਿੰਧੂ ਜਲ ਸੰਧੀ ਨੂੰ ਗੈਰ-ਕਾਨੂੰਨੀ ਤੌਰ ’ਤੇ ਮੁਅੱਤਲ ਕਰਕੇ ਪਾਕਿਸਤਾਨ ਦੇ ਪਾਣੀ ਨੂੰ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਜੰਗ ਦੀ ਕਾਰਵਾਈ ਮੰਨਿਆ ਜਾਵੇਗਾ। ਵੀਰਵਾਰ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ ਨੂੰ ਗੱਲਬਾਤ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਸ਼ਾਂਤੀ ਲਈ ਸ਼ਾਮਲ ਹੋਣ ਲਈ ਤਿਆਰ ਹੈ।

ਪਿਛੋਕੜ ’ਤੇ ਨਜ਼ਰ ਮਾਰੀਏ ਤਾਂ ਸੰਯੁਕਤ ਗੱਲਬਾਤ 2003 ਵਿਚ ਸ਼ੁਰੂ ਕੀਤੀ ਗਈ ਸੀ ਜਦੋਂ ਜਨਰਲ ਪਰਵੇਜ਼ ਮੁਸ਼ੱਰਫ਼ ਪਾਕਿਸਤਾਨ ’ਤੇ ਰਾਜ ਕਰ ਰਹੇ ਸਨ। ਇਸ ਵਿਚ ਅੱਠ ਬਾਸਕਿਟ ਹਿੱਸੇ ਸਨ, ਜਿਨ੍ਹਾਂ ਵਿਚ ਦੋਵਾਂ ਦੇਸ਼ਾਂ ਵਿਚਕਾਰ ਸਾਰੇ ਵਿਵਾਦਪੂਰਨ ਮੁੱਦੇ ਸ਼ਾਮਲ ਸਨ। 2008 ਦੇ ਮੁੰਬਈ ਹਮਲਿਆਂ ਤੋਂ ਬਾਅਦ ਗੱਲਬਾਤ ਪ੍ਰਭਾਵਿਤ ਹੋ ਗਈ ਸੀ ਅਤੇ ਮੁੜ ਸਹੀ ਰੂਪ ਵਿਚ ਬਹਾਲ ਨਹੀਂ ਹੋਈ। -ਪੀਟੀਆਈ

Advertisement
Tags :
India Pak TensionsOperation Sidhoor