ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਚੌਥੇ ਸਨਅਤੀ ਇਨਕਲਾਬ ਦੀਆਂ ਚੁਣੌਤੀਆਂ ਲਈ ਤਿਆਰ: ਮੁਰਮੂ

07:24 AM Aug 22, 2024 IST
ਫਰੀਦਾਬਾਦ ’ਚ ਜੇਸੀ ਬੋਸ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ ਦੀ ਕਾਨਵੋਕੇਸ਼ਨ ਦੌਰਾਨ ਵਿਦਿਆਰਥਣ ਨੂੰ ਡਿਗਰੀ ਦਿੰਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਫਰੀਦਾਬਾਦ, 21 ਅਗਸਤ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਕਿਹਾ ਕਿ ਭਾਰਤ ਚੌਥੀ ਸਨਅਤੀ ਕ੍ਰਾਂਤੀ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਮੌਕਿਆਂ ਦਾ ਫਾਇਦਾ ਉਠਾਉਣ ਲਈ ਤਿਆਰ ਹੈ। ਇੱਥੇ ਜੇਸੀ ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਦੀ ਪੰਜਵੀਂ ਕਾਨਵੋਕੇਸ਼ਨ ਦੌਰਾਨ ਮੁਰਮੂ ਨੇ ਕਿਹਾ ਕਿ ਤਕਨੀਕ ਦੀ ਵਰਤੋਂ ਵਿਕਾਸ ਅਤੇ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਣੀ ਚਾਹੀਦੀ ਹੈ। ਅੱਜ ਪੂਰੀ ਦੁਨੀਆ ਚੌਥੀ ਸਨਅਤੀ ਕ੍ਰਾਂਤੀ ਦੇ ਯੁਗ ’ਚੋਂ ਲੰਘ ਰਹੀ ਹੈ। ਭਾਰਤ ਇਸ ਕ੍ਰਾਂਤੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਇਸ ਦੇ ਮੌਕਿਆਂ ਦਾ ਫਾਇਦਾ ਉਠਾਉਣ ਲਈ ਵੀ ਤਿਆਰ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਜੇਸੀ ਬੋਸ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਵਰਗੀਆਂ ਸੰਸਥਾਵਾਂ ਦਾ ਯੋਗਦਾਨ ਅਹਿਮ ਹੋਵੇਗਾ।
ਰਾਸ਼ਟਰਪਤੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਸਨਅਤੀ ਅਤੇ ਵਿਦਿਅਕ ਅਦਾਰਿਆਂ ਨਾਲ ਸਮਝੌਤੇ ਕੀਤੇ ਹਨ। ਕਈ ਬਹੁਕੌਮੀ ਕੰਪਨੀਆਂ ਨੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਇਸ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੈਂਟਰ ਆਫ ਐਕਸੀਲੈਂਸ ਵੀ ਸਥਾਪਤ ਕੀਤੇ ਹਨ। ਮੁਰਮੂ ਨੇ ਕਿਹਾ ਕਿ ਮੌਜੂਦਾ ਸਮੇਂ ਤਕਨੀਕ ਦੇ ਵਿਕਾਸ ਨਾਲ ਤਰੱਕੀ ਦੇ ਕਈ ਰਾਹ ਖੁੱਲ੍ਹ ਗਏ ਹਨ। ਉਨ੍ਹਾਂ ਕਿਹਾ, ‘‘ਮਿਸਾਲ ਵਜੋਂ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਇੰਟਰਨੈਟ ਦੀ ਪਹੁੰਚ ਨੇ ਆਨਲਾਈਨ ਰੁਜ਼ਗਾਰ ਦੇ ਕਈ ਮੌਕੇ ਪੈਦਾ ਕੀਤੇ ਹਨ। ਇਸ ਦੀ ਦੁਰਵਰਤੋਂ ਵੀ ਹੋ ਸਕਦੀ ਹੈ, ਜਿਸ ਕਰਕੇ ਤਕਨੀਕ ਨੂੰ ਵਿਕਾਸ ਅਤੇ ਲੋਕ ਭਲਾਈ ਲਈ ਹੀ ਵਰਤਿਆ ਜਾਣਾ ਚਾਹੀਦਾ ਹੈ।’’
ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਯੂਨੀਵਰਸਿਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਾਂ ਮਹਾਨ ਵਿਗਿਆਨੀ ਜਗਦੀਸ਼ ਚੰਦਰ ਬੋਸ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਵਿਗਿਆਨਕ ਤੌਰ ’ਤੇ ਸਾਬਤ ਕੀਤਾ ਕਿ ਰੁੱਖਾਂ ਅਤੇ ਪੌਦਿਆਂ ਵਿੱਚ ਵੀ ਭਾਵਨਾਵਾਂ ਹੁੰਦੀਆਂ ਹਨ। ਉਨ੍ਹਾਂ ਦੀ ਕ੍ਰਾਂਤੀਕਾਰੀ ਖੋਜ ਨੇ ਪੌਦਿਆਂ ਦੀ ਦੁਨੀਆ ਨੂੰ ਵੇਖਣ ਦਾ ਤਰੀਕਾ ਬਦਲ ਦਿੱਤਾ।
ਸਮਾਗਮ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਕੁਲਪਤੀ ਬੰਡਾਰੂ ਦੱਤਾਤ੍ਰੇਅ ਨੇ ਕੀਤੀ। ਇਸੇ ਤਰ੍ਹਾਂ 2023 ਵਿੱਚ ਯੂਨੀਵਰਸਿਟੀ ’ਚ ਡਿਗਰੀਆਂ ਪੂਰੀਆਂ ਕਰਨ ਵਾਲੇ ਕੁੱਲ 1,536 ਵਿਦਿਆਰਥੀਆਂ ਅਤੇ ਖੋਜਰਾਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਨ੍ਹਾਂ ਵਿੱਚ 998 ਗਰੈਜੂਏਟ, 525 ਪੋਸਟ ਗ੍ਰੈਜੂਏਟ ਅਤੇ 13 ਪੀਐੱਚਡੀ ਡਿਗਰੀਆਂ ਸ਼ਾਮਲ ਸਨ। ਇਸ ਮੌਕੇ ਉਪ ਕੁਲਪਤੀ ਸੁਸ਼ੀਲ ਕੁਮਾਰ ਤੋਮਰ ਵੀ ਹਾਜ਼ਰ ਸਨ।

Advertisement

Advertisement
Tags :
Fifth ConvocationPresident Draupadi MurmuPunjabi khabarPunjabi NewsUniversity