For the best experience, open
https://m.punjabitribuneonline.com
on your mobile browser.
Advertisement

ਭਾਰਤ ਨੇ 2036 ਓਲੰਪਿਕਸ ਦੀ ਮੇਜ਼ਬਾਨੀ ਲਈ ਇਰਾਦਾ ਪੱਤਰ ਸੌਂਪਿਆ

07:17 AM Nov 06, 2024 IST
ਭਾਰਤ ਨੇ 2036 ਓਲੰਪਿਕਸ ਦੀ ਮੇਜ਼ਬਾਨੀ ਲਈ ਇਰਾਦਾ ਪੱਤਰ ਸੌਂਪਿਆ
Advertisement

ਨਵੀਂ ਦਿੱਲੀ, 5 ਨਵੰਬਰ
ਭਾਰਤ ਨੇ 2036 ਦੀਆਂ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੇ ਭਵਿੱਖੀ ਮੇਜ਼ਬਾਨ ਕਮਿਸ਼ਨ ਨੂੰ ‘ਇਰਾਦਾ ਪੱਤਰ’ ਸੌਂਪਿਆ ਹੈ। ਖੇਡ ਮੰਤਰਾਲੇ ਦੇ ਸੂਤਰ ਅਨੁਸਾਰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਕਮਿਸ਼ਨ ਨੂੰ ਇਹ ਪੱਤਰ ਪਹਿਲੀ ਅਕਤੂਬਰ ਨੂੰ ਸੌਂਪਿਆ ਸੀ। ਸੂਤਰ ਨੇ ਕਿਹਾ ਕਿ ਜੇ ਭਾਰਤ ਨੂੰ ਖੇਡਾਂ ਦੀ ਮੇਜ਼ਬਾਨੀ ਮਿਲ ਜਾਂਦੀ ਹੈ ਤਾਂ ਇਹ ਯਾਦਗਾਰੀ ਮੌਕਾ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਇਹ ਦੇਸ਼ ਲਈ ਆਰਥਿਕ ਵਿਕਾਸ, ਸਮਾਜਿਕ ਤਰੱਕੀ ਅਤੇ ਦੇਸ਼ ਭਰ ਵਿੱਚ ਨੌਜਵਾਨ ਸ਼ਕਤੀਕਰਨ ਨੂੰ ਹੁਲਾਰਾ ਦੇ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2036 ਦੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਆਪਣੀ ਸਰਕਾਰ ਦੀ ਖ਼ਾਹਿਸ਼ ਦਾ ਖ਼ੁਲਾਸਾ ਪਹਿਲੀ ਵਾਰ ਬੀਤੇ ਸਾਲ ਕੀਤਾ ਸੀ। ਮੇਜ਼ਬਾਨ ਬਾਰੇ ਕੋਈ ਵੀ ਫੈਸਲਾ ਅਗਲੇ ਸਾਲ ਹੋਣ ਵਾਲੀਆਂ ਆਈਓਸੀ ਚੋਣਾਂ ਤੋਂ ਪਹਿਲਾਂ ਨਹੀਂ ਹੋ ਸਕੇਗਾ ਅਤੇ ਮੇਜ਼ਬਾਨੀ ਲਈ ਭਾਰਤ ਨੂੰ ਸਾਊਦੀ ਅਰਬ, ਕਤਰ ਅਤੇ ਤੁਰਕੀ ਵਰਗੇ ਕਈ ਹੋਰ ਮੁਲਕਾਂ ਦੇ ਮੁਕਾਬਲੇ ਦਾ ਸਾਹਮਣਾ ਵੀ ਕਰਨਾ ਪਵੇਗਾ, ਜੋ ਇਸ ਖੇਡ ਮਹਾਕੁੰਭ ਦੀ ਮੇਜ਼ਬਾਨੀ ਲਈ ਆਪਣੇ ਆਪ ਨੂੰ ਮਜ਼ਬੂਤ ​​ਦਾਅਵੇਦਾਰ ਦੱਸ ਰਹੇ ਹਨ। ਭਾਰਤ ਦੀ ਯੋਜਨਾ ਨੂੰ ਮੌਜੂਦਾ ਆਈਓਸੀ ਮੁਖੀ ਥਾਮਸ ਬਾਕ ਨੇ ਸਮਰਥਨ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਵੀਂ ਦਿੱਲੀ ਵਿਚ ਹੋਈਆਂ 2010 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕੀਤੀ ਸੀ। 2036 ਓਲੰਪਿਕਸ ਲਈ ਅਹਿਮਦਾਬਾਦ ਨੂੰ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement