ਭਾਰਤ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਕਾਰਨ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤਾ
02:10 PM Mar 27, 2024 IST
Advertisement
ਨਵੀਂ ਦਿੱਲੀ, 27 ਮਾਰਚ
ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿੱਚ ਤਲਬ ਕੀਤਾ। ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੇ ਹੱਕ ਵਿੱਚ ਹੈ।
Advertisement
Advertisement
Advertisement