ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤ ਨੇ ਕੁਰਾਨ ਦੀ ਬੇਅਦਬੀ ਖ਼ਿਲਾਫ਼ ਪਾਸ ਕੀਤੇ ਪ੍ਰਸਤਾਵ ਦਾ ਸਮਰਥਨ ਕੀਤਾ

08:21 AM Jul 13, 2023 IST

ਸੰਯੁਕਤ ਰਾਸ਼ਟਰ/ਜਨਿੇਵਾ, 12 ਜੁਲਾਈ
ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਂਸਲ ਨੇ ਯੂਰੋਪ ਵਿੱਚ ਕੁਰਾਨ ਸਾੜਨ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਧਾਰਮਿਕ ਨਫ਼ਰਤ ਫੈਲਣ ਤੋਂ ਰੋਕਣ ਲਈ ਦੇਸ਼ਾਂ ਨੂੰ ਹੋਰ ਵਧੇਰੇ ਉਪਰਾਲੇ ਕਰਨ ਦੀ ਅਪੀਲ ਕਰਨ ਵਾਲੇ ਇਕ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਜਨਿੇਵਾ ਵਿੱਚ 47 ਮੈਂਬਰੀ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਨੇ ਪਾਕਿਸਤਾਨ ਤੇ ਫਲਸਤੀਨ ਵੱਲੋਂ ਲਿਆਂਦੇ ਗਏ ਇਕ ਪ੍ਰਸਤਾਵ ਨੂੰ ਅੱਜ 12 ਦੇ ਮੁਕਾਬਲੇ 28 ਵੋਟਾਂ ਨਾਲ ਮਨਜ਼ੂਰ ਕਰ ਲਿਆ। ਸੱਤ ਮੈਂਬਰ ਵੋਟਿੰਗ ’ਚੋਂ ਗੈਰ-ਹਾਜ਼ਰ ਰਹੇ। ਭਾਰਤ ਨੇ ਉਸ ਪ੍ਰਸਤਾਵ ਦੇ ਪੱਖ ਵਿੱਚ ਵੋਟ ਪਾਈ ਜਿਹੜਾ ਕਿ ‘ਪਵਿੱਤਰ ਕੁਰਾਨ ਦੇ ਅਪਮਾਨ ਦੀਆਂ ਹਾਲੀਆ ਜਨਤਕ ਤੇ ਪਹਿਲਾਂ ਤੋਂ ਨਿਰਧਾਰਤ ਕਾਰਵਾਈਆਂ ਦੀ ਨਿਖੇਧੀ ਕਰਦਾ ਹੈ ਅਤੇ ਦ੍ਰਿੜ੍ਹਤਾ ਨਾਲ ਇਨ੍ਹਾਂ ਨੂੰ ਖਾਰਜ ਕਰਦਾ ਹੈ। ਨਾਲ ਹੀ ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨ ਤਹਿਤ ਦੇਸ਼ਾਂ ਨੂੰ ਮਿਲੀਆਂ ਜ਼ਿੰਮੇਵਾਰੀਆਂ ਮੁਤਾਬਕ ਧਾਰਮਿਕ ਨਫ਼ਰਤ ਵਾਲੀਆਂ ਇਨ੍ਹਾਂ ਕਾਰਵਾਈਆਂ ਦੇ ਅਪਰਾਧੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਲੋੜ ’ਤੇ ਜ਼ੋਰ ਦਿੰਦਾ ਹੈ।
ਇਸੇ ਦੌਰਾਨ ਅਫ਼ਗਾਨ ਤਾਲਬਿਾਨ ਨੇ ਕਿਹਾ ਕਿ ਸਟੌਕਹੋਮ ਵਿੱਚ ਪਵਿੱਤਰ ਕੁਰਾਨ ਸਾੜਨ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਅਫ਼ਗਾਨਿਸਤਾਨ ਵਿੱਚ ਸਵੀਡਨ ਨਾਲ ਸਬੰਧਤ ਸਾਰੀਆਂ ਸੰਸਥਾਵਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾ ਦਿੱਤੀ ਗਈ ਹੈ। -ਪੀਟੀਆਈ

Advertisement

Advertisement
Tags :
ਸਮਰਥਨਕੀਤਾਕੀਤੇਕੁਰਾਨਖ਼ਿਲਾਫ਼ਪ੍ਰਸਤਾਵਬੇਅਦਬੀਭਾਰਤ:
Advertisement