India vs Australia: ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 4 ਮਾਰਚ
India vs Australia: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਹੋਣ ਜਾ ਰਹੇ ਸੈਮੀ ਫਾਈਨਲ ਵਿੱਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜਨ ਜਾ ਰਹੀ ਹੈ। ਇਸ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਟੀਮ ਲਈ ਇਹ 2023 ਵਿੱਚ ਘਰੇਲੂ ਧਰਤੀ ’ਤੇ ਵਿਸ਼ਵ ਕੱਪ ਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਲੈਣ ਦਾ ਸੁਨਹਿਰੀ ਮੌਕਾ ਹੋਵੇਗਾ। ਹਾਲਾਂਕਿ ਇਹ ਇੰਨਾ ਸੌਖਾ ਵੀ ਨਹੀਂ ਕਿਉਂਕਿ ਆਸਟਰੇਲਿਆਈ ਟੀਮ ਪੈਟ ਕਮਿਨਜ਼, ਜੋਸ਼ ਹੇਜ਼ਲਵੁੱਡ ਅਤੇ ਮਿਸ਼ੇਲ ਸਟਾਰਕ ਤੋਂ ਬਿਨਾਂ ਵੀ ਮਜ਼ਬੂਤ ਹੈ। ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ, ਜਦਕਿ ਆਸਟਰੇਲੀਆ ਦੀ ਅਗਵਾਈ ਸਟੀਵ ਸਮਿਥ ਕਰ ਰਿਹਾ ਹੈ।
ਭਾਰਤ ਨੇ ਆਖਰੀ ਵਾਰ ਆਈਸੀਸੀ ਟੂਰਨਾਮੈਂਟ ਦੇ ਨਾਕਆਊਟ ਗੇੜ ਵਿੱਚ ਆਸਟਰੇਲੀਆ ਨੂੰ 2011 ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਹਰਾਇਆ ਸੀ। ਭਾਰਤ ਨੂੰ ਆਸਟਰੇਲੀਆ ਹੱਥੋਂ 2015 ਇੱਕ ਰੋਜ਼ਾ ਵਿਸ਼ਵ ਕੱਪ ਸੈਮੀ ਫਾਈਨਲ ਅਤੇ 2023 ਦੇ ਇਕ ਰੋਜ਼ਾ ਵਿਸ਼ਵ ਕੱਪ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਤੋਂ ਇਲਾਵਾ ਆਸਟ੍ਰੇਲੀਆ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਵਿੱਚ ਵੀ ਭਾਰਤ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ। ਇਸ ਵਾਰ ਭਾਰਤੀ ਟੀਮ ਪਿਛਲੇ 14 ਸਾਲਾਂ ਦੀਆਂ ਅਸਫਲਤਾਵਾਂ ਦਾ ਬਦਲਾ ਲੈਣ ਉਤਰੇਗੀ।