ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਲ 2047 ਤੱਕ ਭਾਰਤ ਵਿਕਸਤ ਦੇਸ਼ ਬਣ ਜਾਵੇਗਾ: ਨਾਇਬ ਸੈਣੀ

08:13 AM Dec 24, 2024 IST
ਲਾਡਵਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 23 ਦਸੰਬਰ
ਇਥੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿੱਚ ਲੋਕ ਨਿਰਮਾਣ ਵਿਭਾਗ ਦੇ ਆਰਾਮ ਘਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਿਦਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਵਿਕਾਸ ਕਾਰਜ ਨਿਰਵਿਘਨ ਚੱਲ ਰਹੇ ਹਨ। ਇਸ ਤੇਜ ਗਤੀ ਨਾਲ ਦੇਸ਼ ਸਾਲ 2047 ਤੱਕ ਇਕ ਵਿਕਸਤ ਰਾਸ਼ਟਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਕੀਮ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਲਾਗੂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੈਂਕੜੇ ਲੋਕਾਂ ਨੇ ਉਨ੍ਹਾਂ ਅੱਗੇ ਪੁਲੀਸ ਵਿਭਾਗ, ਜਨ ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਾਲ-ਨਾਲ ਪਿੰਡਾਂ ਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਮੁੱਦੇ ਵੀ ਪੇਸ਼ ਕੀਤੇ। ਮੁੱਖ ਮੰਤਰੀ ਨੇ ਹਰੇਕ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਬੀਡੀਪੀਓ ਦਫਤਰ ਦੇ ਨੇੜੇ ਖਾਲੀ ਪਈ ਜ਼ਮੀਨ ਵਿੱਚ ਤਬਦੀਲ ਕਰਨ ਦੀ ਸ਼ਹਿਰ ਵਾਸੀਆਂ ਦੀ ਮੰਗ ’ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਜੇ ਥਾਂ ਢੁਕਵੀਂ ਪਾਈ ਜਾਂਦੀ ਹੈ ਤਾਂ ਸਕਲੂ ਨੂੰ ਉੱਥੇ ਸ਼ਿਫਟ ਕਰਨ ਦੀ ਤਜਵੀਜ਼ ਤਿਆਰ ਕੀਤੀ ਜਾਵੇ। ਪੀਣ ਲਈ ਸਾਫੀ ਪਾਣੀ ਸਬੰਧੀ ਸ਼ਿਕਾਇਤ ’ਤੇ ਮੁੱਖ ਮੰਤਰੀ ਨੇ ਐੱਸਡੀਐੱਮ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਬਾਬੈਨ ਤੋਂ ਸ਼ਾਹਬਾਦ ਸੜਕ ਦੇ ਨਿਰਮਾਣ ਕਾਰਜ ਦੀ ਗੁੱਣਵਤਾ ਸਬੰਧੀ ਦਰਜ ਕਰਵਾਈ ਸ਼ਿਕਾਇਤ ’ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਗੁਣਵੱਤਾ ਵਿੱਚ ਕਮੀ ਮਿਲੀ ਤਾਂ ਕਾਰਵਾਈ ਕੀਤੀ ਜਾਏਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਦੀ ਰਫ਼ਤਾਰ ਪਿਛਲੀਆਂ ਸਰਕਾਰਾਂ ਦੇ ਵਿਕਾਸ ਦੀ ਰਫ਼ਤਾਰ ਨਾਲੋਂ ਕਈ ਗੁਣਾ ਵੱਧ ਹੈ। ਦੇਸ਼ ਵਿੱਚ ਤੇਜ਼ੀ ਨਾਲ ਵਿਕਾਸ ਹੋ ਰਹੇ ਹਨ ਉਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸਾਲ 2047 ਤੱਕ ਭਾਰਤ ਵਿਕਸਤ ਦੇਸ਼ ਵਜੋਂ ਆਪਣੀ ਪਛਾਣ ਬਣਾ ਲਵੇਗਾ। ਉਨ੍ਹਾਂ ਕਿਹਾ ਕਿ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇਸ਼ ਤੇ ਨਾਗਰਿਕਾਂ ਲਈ ਇਕ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਅਤੇ ਨੀਤੀ ਤੇ ਨਾ ਹੀ ਨੇਤਾ ਹੈ।

Advertisement

ਮੁੱਖ ਮੰਤਰੀ ਵੱਲੋਂ ਪਿਹੋਵਾ ਦੇ ਚਾਰ ਪ੍ਰਾਜੈਕਟਾਂ ਦਾ ਉਦਘਾਟਨ

ਪਿਹੋਵਾ (ਸਤਪਾਲ ਰਾਮਗੜ੍ਹੀਆ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਪਿਹੋਵਾ ਦੀ ਅਨਾਜ ਮੰਡੀ ਵਿੱਚ ਧੰਨਵਾਦੀ ਰੈਲੀ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰਾਚੀ ਸਰਸਵਤੀ ਡਿਸਟ੍ਰੀਬਿਊਟਰੀ ਬ੍ਰਿੱਜ ਦਾ ਉਦਘਾਟਨ ਕੀਤਾ। 2 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿੱਕਰ ਮਾਈਨਰ ਦੀ ਬਹਾਲੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ, 19 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਬਣੇ 50 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਅਤੇ 5 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਿਸਾਨ ਸੇਵਾ ਸਦਨ ​​ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਪਿਹੋਵਾ ਦੇ ਲੋਕਾਂ ਨੂੰ 28 ਕਰੋੜ 62 ਲੱਖ ਰੁਪਏ ਦੀ ਲਾਗਤ ਵਾਲੇ ਚਾਰ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ। ਉਨ੍ਹਾਂ ਕਿਹਾ ਕਿ ਪਿਹੋਵਾ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Advertisement
Advertisement