ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਨ ਫ਼ਿਲਮ ਮੇਲੇ ’ਚ ‘ਭਾਰਤ ਪਰਵ’ ਦੀ ਮੇਜ਼ਬਾਨੀ ਕਰੇਗਾ ਭਾਰਤ

08:00 AM May 11, 2024 IST

ਨਵੀਂ ਦਿੱਲੀ: ਕਾਨ ਫ਼ਿਲਮ ਫੈਸਟੀਵਲ ਫਰਾਂਸ ਦੇ ਸ਼ਹਿਰ ਪੈਰਿਸ ਵਿੱਚ 14 ਤੋਂ 25 ਮਈ ਤਕ ਕਰਵਾਇਆ ਜਾ ਰਿਹਾ ਹੈ। ਇਸ ਵੱਕਾਰੀ ਸਮਾਗਮ ਵਿਚ ਦੇਸ਼ ਤੇ ਵਿਦੇਸ਼ ਦੀਆਂ ਉੱਘੀਆਂ ਫ਼ਿਲਮੀ ਹਸਤੀਆਂ ਸ਼ਾਮਲ ਹੋਣਗੀਆਂ। ਇਸ ਫੈਸਟੀਵਲ ਵਿਚ ਭਾਰਤ ਵੱਲੋਂ ‘ਭਾਰਤ ਪਰਵ’ ਦੀ ਮੇਜ਼ਬਾਨੀ ਕੀਤੀ ਜਾਵੇਗੀ ਜਿਸ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਭਾਰਤੀ ਅਰਥ ਵਿਵਸਥਾ ਦੇ ਸਿਰਜਣਾਤਮਕ ਮੌਕਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਭਾਰਤੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਅੱਜ ਦੱਸਿਆ ਕਿ ਇਸ ਫਿਲਮ ਫੈਸਟੀਵਲ ਵਿਚ ਭਾਰਤ ਦੀ ਰਚਨਾਤਮਕ ਅਰਥਵਿਵਸਥਾ ਨੂੰ ਇਕ ਲੜੀ ਵਜੋਂ ਦਿਖਾਇਆ ਜਾਵੇਗਾ ਤੇ ਇਸ ਮੌਕੇ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਅਧਿਕਾਰੀ ਵੀ ਮੌਜੂਦ ਹੋਣਗੇ। ਇਹ ਪਹਿਲੀ ਵਾਰ ਹੋਵੇਗਾ ਕਿ ਭਾਰਤ ਦੁਨੀਆ ਭਰ ਦੀਆਂ ਫਿਲਮੀ ਹਸਤੀਆਂ, ਫਿਲਮ ਨਿਰਮਾਤਾਵਾਂ, ਨਿਰਦੇਸ਼ਕਾਂ, ਨਿਰਮਾਤਾਵਾਂ ਤੇ ਏਜੰਟਾਂ ਨੂੰ ਭਾਰਤ ਵਿਚ ਕੰਮ ਕਰਨ ਦੇ ਸਾਜ਼ਗਾਰ ਮਾਹੌਲ ਬਾਰੇ ਦੱਸੇਗਾ। ਸੂਚਨਾ ਤੇ ਪ੍ਰਸਾਰਨ ਵਿਭਾਗ ਨੇ ਦੱਸਿਆ ਕਿ ਇਹ ਸਮਾਗਮ ਉੱਘੀਆਂ ਹਸਤੀਆਂ ਨਾਲ ਜੁੜਨ ਦਾ ਜ਼ਰੀਆ ਬਣੇਗਾ। ਉਨ੍ਹਾਂ ਦੱਸਿਆ ਕਿ ਗੋਆ ਵਿੱਚ 20 ਤੋਂ 28 ਨਵੰਬਰ ਨੂੰ ਹੋਣ ਵਾਲੇ 55ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ (ਆਈਐਫਐਫਆਈ) ਦੇ ਅਧਿਕਾਰਤ ਪੋਸਟਰ ਅਤੇ ਟਰੇਲਰ ਨੂੰ ਵੀ ‘ਭਾਰਤ ਪਰਵ’ ਵਿੱਚ ਲਾਂਚ ਕੀਤਾ ਜਾਵੇਗਾ। ਇਸ ਮੌਕੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਵੱਲੋਂ ਭਾਰਤੀ ਸਟਾਲ ਵੀ ਲਾਇਆ ਜਾਵੇਗਾ। -ਪੀਟੀਆਈ

Advertisement

Advertisement